Friday, July 17, 2026

ਤਖ਼ਤਾਂ ਦੇ ਜਥੇਦਾਰਾਂ ਤੇ ਲੌਂਗੋਵਾਲ ਨੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਗੋਬਿੰਦ PUNJ1410201918ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ।ਗੁਰੂ ਸਾਹਿਬ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਥਿਤ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਭਾ ਲਾਸਾਨੀ ਹੈ।ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਕਿਹਾ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply