ਧੂਰੀ, 15 ਅਕਤੂਬਰ (ਪੰਜਾਬ ਪੋਸਟ- ਪਰਵੀਨ ਗਰਗ) – ਵੱਖ-ਵੱਖ ਜੱਥੇਬੰਦੀਆਂ `ਤੇ ਅਧਾਰਿਤ ਸਾਂਝਾ ਸਮਾਜ ਕਲਿਆਣ ਮੋਰਚਾ ਦੀ ਮੀਟਿੰਗ ਪੈਨਸ਼ਨਰ ਦਫਤਰ
ਧੂਰੀ ਵਿਖੇ ਕਨਵੀਨਰ ਡਾ. ਅਨਵਰ ਭਸੌੜ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬੁਲਾਰਿਆਂ ਨੇ ਗ਼ਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਨੂੰ ਵਾਰ-ਵਾਰ ਜਾਣੂ ਕਰਵਾਉਣ ਦੇ ਬਾਵਜ਼ੂਦ ਵੀ ਬੇਸਹਾਰਾ ਪਸ਼ੂਆਂ ਦਾ ਹੱਲ ਨਹੀਂ ਕੀਤਾ ਗਿਆ।ਹਰ ਰੋਜ਼ ਸੜਕੀ ਹਾਦਸੇ ਵਾਪਰ ਰਹੇ ਹਨ ਅਤੇ ਪਸ਼ੂ ਬੱਚਿਆਂ ਤੇ ਬਜੁਰਗਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।ਪਰ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਜਾਪਦਾ ਹੈ।ਉਨਾਂ ਕਿਹਾ ਕਿ ਬੇਸਹਾਰਾ ਪਸ਼ੂਆਂ ਦਾ ਸਥਾਈ ਹੱਲ ਕਰਵਾਉਣ ਲਈ 18 ਅਕਤੂਬਰ ਨੂੰ ਦੁਪਹਿਰ 12:00 ਵਜੇ ਤੋਂ ਸਥਾਨਕ ਕੱਕੜਵਾਲ ਚੌਂਕ ਵਿਖੇ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਜਾਵੇਗਾ, ਜਦਕਿ ਇਸ ਤੋਂ ਪਹਿਲਾਂ ਸਮੂਹ ਧਰਨਾਕਾਰੀ 11 ਵਜੇ ਤ੍ਰਿਵੈਣੀ ਚੌਂਕ ਵਿਖੇ ਇਕੱਤਰ ਹੋ ਕੇ ਸ਼ਹਿਰ ਦੇ ਬਜ਼ਾਰਾਂ ’ਚ ਰੋਸ ਮਾਰਚ ਕਰਨਗੇ।
ਇਸ ਮੌਕੇ ਅਮਰੀਕ ਸਿੰਘ ਕਾਂਝਲਾ, ਚਰਨਜ਼ੀਤ ਸਿੰਘ ਕੈਂਥ, ਕੁਲਵੰਤ ਸਿੰਘ, ਹਰਦੇਵ ਸਿੰਘ ਘਨੌਰੀ, ਰਮੇਸ਼ ਕੁਮਾਰ, ਬਲਵੰਤ ਸਿੰਘ, ਮੁਰਾਰੀ ਲਾਲ ਸਿੰਗਲਾ ਸਮੇਤ ਹੋਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media