ਚੰਡੀਗੜ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜ਼ੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ
ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ) ਵਿੱਚ ਇਕ ਨਵੰਬਰ ਤੋਂ 3 ਫੀਸਦੀ ਦਾ ਵਾਧਾ ਹੋਵੇਗਾ।ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ।ਉਨਾਂ ਕਿਹਾ ਕਿ ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ `ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media