Saturday, August 1, 2026

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਸਰਕਾਰੀ ਛੁੱਟੀ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ’ਤੇ ਪੰਜਾਬ ਸਰਕਾਰ ਵਲੋਂ ਅੱਜ ਜ਼ਿਲ੍ਹਾ Shivdular Singh Dhillon DCਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ 15 ਅਕਤੂਬਰ 2019 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
    ਡਿਪਟੀ ਕਮਿਸ਼ਨਰ ਢਿਲੋਂ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਕਲਣ ਵਾਲੇ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ ਅਤੇ ਉਨਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply