ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਕੰਨਿਆਂ ਸੀਨੀਅਰ
ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਕਪੂਰਥਲਾ, ਪਠਾਨਕੋਟ ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਲੜਕੀਆਂ ਦੇ ਗਤਕਾ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਜਸ਼ਨਦੀਪ ਕੌਰ ਤੇ ਸਾਥਣਾਂ ਨੇ ਗਤਕੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ ਕੌਰ ਨੇ ਇਸ ਸ਼ਾਨਦਾਰ ਜਿੱਤ `ਤੇ ਜੇਤੂ ਵਿਦਿਆਰਥਣਾਂ ਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media