Saturday, July 18, 2026

ਖਾਲਸਾ ਕਾਲਜ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

PUNJ1610201913ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 485ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ’ਚ ਖਾਲਸਾ  ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਗੁਰਦੁਆਰਾ ਸਾਹਿਬ ’ਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਆਈਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।  
    ਛੀਨਾ ਨੇ ਇਸ ਮੌਕੇ ਸਮੂੰਹ ਜਗਤ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਨ ਕੀਤੇ।ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ।
    ਇਸ ਉਪਰੰਤ ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਸਾਬਕਾ ਮੁੱਖੀ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਨੇ ਇਕੱਤਰ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਸਬੰਧੀ ਜਾਣੂ ਕਰਵਾਉਂਦਿਆਂ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪਿ੍ਰੰਸੀਪਲ ਜਗਦੀਸ਼ ਸਿੰਘ, ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਫਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
 

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply