ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸੁਤਾਨਵਿੰਡ ਰੋਡ ਇਲਾਕੇ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ
ਬੱਚਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਗੁਰਧਾਮ ਯਾਤਰਾ ਕਰਵਾਈ ਗਈ।ਸਕੂਲ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਬੱਸਾਂ ਰਾਹੀ ਬੱਚਿਆਂ ਦਾ ਕਾਫਲਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ।ਸੁਲਤਾਨਪੁਰ ਲੋਧੀ ਪਹੁੰਚ ਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਵਾਂ ਨੇ ਗੁਰਦੁਆਰਾ ਬੇਰ ਸਾਹਿਬ, ਗੁਰਦੁਆਰਾ ਹੱਟ ਸਾਹਿਬ ਅਤੇ ਗੁਰਦੁਆਰਾ ਬੇਬੇ ਨਾਨਕੀ ਵਿਖੇ ਮੱਥਾ ਟੇਕਿਆ।ਸਕੂਲ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਨੇ ਬੱਚਿਆਂ ਨੂੰ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਿਆਂ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਸਕੂਲੀ ਬੱਚਿਆਂ ਦੇ ਇਸ ਕਾਫਲੇ ਨਾਲ ਅੰਮ੍ਰਿਤਸਰ ਤੋਂ ਪੁੱਜੀ ਸੰਗਤ ਨੇ ਵੀ ਹਾਜ਼ਰੀਆਂ ਲਵਾਈਆਂ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।ਇਸ ਮੌਕੇ ਮਿਲਾਪ ਸਿੰਘ ਖਜਾਨੇਵਾਲੀਆ, ਤਜਿੰਦਰ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ ਸੋਢੀ, ਜਸਬੀਰ ਸਿੰਘ, ਭਾਈ ਤਰਸੇਮ ਸਿੰਘ, ਮੈਡਮ ਜਗਦੀਸ਼ ਕੌਰ ਤੇ ਸੁਰਿੰਦਰ ਕੌਰ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media