Friday, August 7, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫੇ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ 16 ਤੇ 17 ਨੂੰ ਖਾਲਸਾ ਕਾਲਜ `ਚ

ਜਲੰਧਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੇ ਜੀਵਨ ਅਤੇ ਫਲਸਫੇ `ਤੇ 550 Years of Guru Nanak Dev Jiਅਧਾਰਿਤ 16 ਤੇ 17 ਅਕਤੂਬਰ ਨੂੰ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਆਂ ਦੀਆਂ ਤਿਆਰੀਆਂ ਦਾ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਵਲੋਂ ਜਾਇਜ਼ਾ ਲਿਆ ਗਿਆ।ਉਨਾਂ ਨਾਲ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
          ਡਾਇਰੈਕਟਰ ਮਿੱਤਰਾ ਨੇ ਦੱਸਿਆ ਕਿ 16 ਅਤੇ 17 ਅਕਤੂਬਰ ਖਾਲਸਾ ਕਾਲਜ ਦਾ ਸਥਾਨ ਲਾਈਟ ਐਂਡ ਸਾਊਂਡ ਸ਼ੋਆਂ ਵਿੱਚ ਤਬਦੀਲ ਹੋ ਜਾਵੇਗਾ। ਉਨ੍ਹਾ ਕਿਹਾ ਕਿ ਇਨਾਂ ਲਾਈਟ ਐਂਡ ਸਾਊਂਡ ਸ਼ੋਆਂ ਦੌਰਾਨ ਦਰਸ਼ਕ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਬਾਰੇ ਅਤਿ ਆਧੁਨਿਕ ਢੰਗਾਂ ਨਾਲ ਵੱਖਰਾ ਅਨੁਭਵ ਕਰ ਸਕਣਗੇ।
           ਡਾਇਰੈਕਟਰ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਡੇ ਸਮਾਜ ਪ੍ਰਤੀ ਵਿਸ਼ਵਵਿਆਪੀ ਸੰਦੇਸ਼ ਨੂੰ ਪ੍ਰਦਰਸ਼ਿਤ ਕਰੇਗਾ। ਉਨ੍ਹਾਂ ਕਿਹਾ ਕਿ ਇਨਾਂ ਸ਼ੋਆਂ ਰਾਹੀਂ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ, ਕੁਦਰਤੀ ਸਰੋਤਾਂ ਦੀ ਰੱਖਿਆ ਤੇ ਸਮਾਜਿਕ ਬਰਾਬਰੀ ਲਈ ਕੀਤੇ ਗਏ ਯਤਨ ਨੂੰ ਰੂਪਮਾਨ ਕੀਤਾ ਜਾਵੇਗਾ।
          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ. ਜੈ ਇੰਦਰ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ  ਮੱਖਣ ਲਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply