Wednesday, August 26, 2026

ਨਗਰ ਕੀਰਤਨ ਦਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਮੁਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ PUNJ1610201923ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਹਾਲ ਬਜਾਰ ਤੋਂ ਲੈ ਕੇ ਸ੍ਰੀ ਲੋਹਗੜ੍ਹ ਸਾਹਿਬ ਤੱਕ ਸੜਕ ਦੀ ਸਫਾਈ ਦੀ ਸੇਵਾ, ਸੜਕ ਦੇ ਆਸੇ ਪਾਸੇ ਦੀ ਸਜ਼ਾਵਟ ਤੇ ਦੀਪਮਾਲਾ ਕੀਤੀ ਗਈ ਅਤੇ ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਨੂੰ ਪ੍ਰਸ਼ਾਦ ਅਤੇ ਲੰਗਰ ਵੀ ਵਰਤਾਏ ਗਏ।ਭਲਾਈ ਕੇਂਦਰ ਦੀ ਸੰਗਤ ਨੇ ਸ਼ਰਧਾ ਭਾਵਨਾ ਨਾਲ ਇਸ ਸੇਵਾ `ਚ ਹਿੱਸਾ ਲਿਆ ਅਤੇ ਜੈਕਾਰਿਆਂ ਦੀ ਗੂੰਜ਼ `ਚ ਨਗਰ ਕੀਰਤਨ ਦਾ ਸਵਾਗਤ ਕੀਤਾ।ਸ਼ੋ੍ਰਮਣੀ ਕਮੇਟੀ ਵਲੋਂ ਇਸ ਸਮੇਂ ਭਾਈ ਗੁਰਇਕਬਾਲ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
 

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply