ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲਾ ਸਿੱਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ
ਦੇ ਸਹਿਯੋਗ ਨਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਉਪਰਾਲੇ ਸਦਕਾ ਪੰਜਾਬ ਦੀਆਂ ਧੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਦੀ ਸਾਬਕਾ ਵਿਦਿਆਰਥਣ ਸਵਰਗਵਾਸੀ ਸ੍ਰੀਮਤੀ ਲਖਬੀਰ ਕੌਰ ਦੀ ਯਾਦ ਵਿਚ ਲਖਬੀਰ ਕੌਰ ਮੈਮੋਰੀਅਲ ਕੁਇਜ਼ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਦੀ ਸਰਪ੍ਰਸਤੀ ਸ੍ਰੀਮਤੀ ਲਖਬੀਰ ਕੌਰ ਦੇ ਪਤੀ ਸੇਵਾਮੁਕਤ ਪ੍ਰਿੰਸੀਪਲ ਅਮ੍ਰਿਤਪਾਲ ਸਿੰਘ ਵਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਜਗਦੇਵ ਸਿੰਘ ਕੁਲਾਰ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਹਸਪਤਾਲ ਹਾਜ਼ਰ ਸਨ।
ਇਸ ਗਿਆਨ ਵਿਗਿਆਨ ਕੁਇਜ਼ ਮੁਕਾਬਲੇ ਵਿੱਚ ਜ਼ਿਲ੍ਹੇ ਦੇ 30 ਸਕੂਲਾਂ ਹਿੱਸਾ ਲਿਆ।ਜ਼ਿਲੇ ਦੇ ਸ.ਕੰ.ਸੀ.ਸੈ ਸਕੂਲ ਮਾਹਣਾ ਸਿੰਘ ਰੋਡ ਨੇ ਪਹਿਲਾ ਸਥਾਨ, ਸ.ਕੰ.ਸੀ.ਸੈ ਸਮਾਰਟ ਸਕੂਲ ਮਾਲ ਰੋਡ ਨੇ ਦੂਜਾ ਸਥਾਨ ਅਤੇ ਸ.ਕੰ.ਸੀ.ਸੈ ਸਕੂਲ ਜੰਡਿਆਲਾ ਗੁਰੂ ਨੇ ਤੀਸਰਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥਣਾਂ ਨੂੰ ਅਮ੍ਰਿਤਪਾਲ ਸਿੰਘ ਅਤੇ ਪਿ੍ਰੰਸੀਪਲ ਸ਼੍ਰੀਮਤੀ ਮਨਦੀਪ ਕੌਰ ਵੱਲੋਂ ਟਰਾਫੀ, ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ ਅਤੇ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।ਡਾ. ਜਗਦੇਵ ਸਿੰਘ ਕੁਲਾਰ ਨੇ ਵਿਗਿਆਨ ਅਤੇ ਧਰਮ ਦੀ ਭੁਮਿਕਾ ਬਾਰੇ ਨਵੇਕਲੇ ਪ੍ਰਵਚਨ ਦੇ ਕੇ ਵਿਦਿਆਰਥਣਾਂ ਅਤੇ ਸ੍ਰੋਤਿਆਂ ਨੂੰ ਨਵੀਂ ਸੇਧ ਦਿੱਤੀ।
ਇਸ ਮੌਕੇ ਮਿਸ ਆਦਰਸ਼ ਸ਼ਰਮਾ, ਸ੍ਰੀਮਤੀ ਪ੍ਰਤਿਭਾ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਮਨਦੀਪ ਕੌਰ, ਨਿਖਿਲ ਸੇਠ ਅਤੇ ਕਮਲ ਅਰੋੜਾ ਨੇ ਵੀ ਯੋਗਦਾਨ ਪਾਇਆ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media