ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦਾ ਪਹਿਲਾ ਸਥਾਨ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਵਿਕਾਸ ਪ੍ਰੀਸ਼ਦ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ
ਸਮੂਹ ਦੇਸ਼ ਭਗਤੀ ਗੀਤਾਂ ਦੇ ਮੁਕਾਬਲੇ ਕਰਵਾਏ ਗਏ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਨ੍ਹਾਂ ਮੁਕਾਬਲਿਆ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੀਆਂ 14 ਟੀਮਾਂ ਨੇ ਭਾਗ ਲਿਆ।ਜਿੰਨਾਂ ਨੇ ਵੱਲੋਂ ਦੇਸ਼ ਭਗਤੀ ਦੇ ਗੀਤਾਂ ਨੂੰ ਆਪਣੇ ਆਪਣੇ ਅੰਦਾਜ ਵਿੱਚ ਪੇਸ਼ ਕੀਤਾ।ਸੋਨੀ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਮੈਡਮ ਅੰਜਨਾ ਗੁਪਤਾ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਕੀਤਾ ਗਿਆ।ਸੰਗੀਤ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ, ਦੂਜਾ ਸਥਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅਤੇ ਤੀਜਾ ਸਥਾਨ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੀ ਟੀਮ ਨੇ ਪ੍ਰਾਪਤ ਕੀਤਾ।
ਇਸ ਮੌਕੇ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਭਾਰਤ ਵਿਕਾਸ ਪ੍ਰੀਸ਼ਦ ਦੇ ਸੂਬਾ ਪ੍ਰਧਾਨ ਸ਼ਿਵ ਗੌਤਮ, ਪ੍ਰੋ: ਐਚ.ਐਸ ਵਾਲੀਆ, ਪ੍ਰਿੰਸੀਪਲ ਜਗਤ ਜੋਤੀ ਮੁਕੇਸ਼ ਪੁਰੀ, ਪ੍ਰਿੰਸੀਪਲ ਅੰਜ਼ਨਾ ਗੁਪਤਾ, ਸ਼੍ਰੀਮਤੀ ਅਸ਼ਮਾ ਵਾਲੀਆ ਅਤੇ ਰਜਿੰਦਰ ਪਾਲ ਸ਼ਰਮਾ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media