ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਾਠ ਸਾਹਿਬ ਦੇ ਸ੍ਰੀ ਬਾਠ
ਸਾਹਿਬ ਗੁਰਦੁਆਰਾ ਦੇ ਵਿੱਚ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੀਗਲ ਏਡ ਕਲੀਨਿਕ ਖੋਲਿਆ ਗਿਆ ਹੈ।ਜਿਸ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਕੀਤਾ ਗਿਆ।ਇਸ ਕਲੀਨਿਕ ਵਿੱਚ ਦਫਤਰ ਵੱਲੋਂ ਸ਼੍ਰੀਮਤੀ ਕੁਲਵਿੰਦਰ ਕੋਰ, ਪੈਰਾ ਲੀਗਲ ਵਲੰਟਿਅਰ ਦੀ ਡਿਉਟੀ ਲਗਾਈ ਗਈ ਹੈ।
ਇਸ ਮੌਕੇ ਗੁਰਦੁਆਰਾ ਸ੍ਰੀ ਬਾਠ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ, ਬਲਰਾਜ ਸਿੰਘ, ਜ਼ੋਗਿੰਦਰ ਸਿੰਘ, ਅਜਮੇਰ ਸਿੰਘ ਆਦਿ ਹਾਜਰ ਸਨ ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media