ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਵੇਂ 4.5 ਕਰੋੜ ਰੁਪਏ ਖਰਚ ਕੇ ਪਠਾਨਕੋਟ ਦੀ ਮੰਡੀ ਦੀ
ਕਾਇਆ ਕਲਪ ਕੀਤੀ ਜਾ ਰਹੀ ਹੈ, ਇਸੇ ਹੀ ਤਰ੍ਹਾਂ ਨੰਗਲਭੂਰ ਮੰਡੀ ‘ਤੇ ਵੀ 1.5 ਤੋਂ 2 ਕਰੋੜ ਰੁਪਏ ਖਰਚ ਕਰ ਕੇ ਮੰਡੀ ਦੀ ਕਾਇਆ ਕਲਪ ਕੀਤੀ ਜਾਵੇਗੀ।
ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਦਾਨਾ ਮੰਡੀ ਨੰਗਲਭੂਰ ਦੇ ਵਿਸ਼ੇਸ਼ ਦੋਰੇ ਸਮੇਂ ਆੜਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।ਵਿਧਾਇਕ ਵਿੱਜ ਦੀ ਮੋਜੂਦਗੀ ਵਿੱਚ ਮੰਡੀ ਵਿੱਚ ਝੋਨੇ ਦੀ ਪਹਿਲੀ ਖਰੀਦ ਕੀਤੀ ਗਈ।ਇਸ ਮੋਕੇ ਹਰਪ੍ਰੀਤ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਨੀਲ ਕੰਠ ਕੰਟਰੋਲਰ ਜਿਲ੍ਹਾ ਖੁਰਾਕ ਤੇ ਸਪਲਾਈ ਪਠਾਨਕੋਟ, ਬਲਬੀਰ ਬਾਜਵਾ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ, ਨਰਿੰਦਰ ਸਰਮਾ, ਜਸਵੀਰ ਸਿੰਘ, ਦੇਸ ਰਾਜ, ਭਾਵਨਾ ਸਰਪੰਚ ਪਿੰਡ ਨੰਗਲਭੂਰ, ਪਰਸੋਤਮ ਬਲਾਕ ਸਮਿਤੀ ਮੈਂਬਰ, ਪਿੰਕੀ ਸਰਪੰਚ ਨੋਸਹਿਰਾ ਨਾਲਬੰਦਾ ਅਤੇ ਹੋਰ ਪਾਰਟੀ ਕਾਰਜ ਕਰਤਾ ਹਾਜ਼ਰ ਸਨ।
ਮੰਡੀ ਨੰਗਲਭੂਰ ਦੇ ਵਿਕਾਸ ‘ਤੇ ਚਰਚਾ ਕਰਦਿਆਂ ਵਿਧਾਇਕ ਪਠਾਨਕੋਟ ਨੇ ਕਿਹਾ ਕਿ ਮੰਡੀ ਤੇ ਕਰੀਬ 1.5 ਤੋਂ 2 ਕਰੋੜ ਰੁਪਏ ਤੱਕ ਖਰਚ ਕੀਤੇ ਜਾਣਗੇ ਅਤੇ ਸਾਰੀਆਂ ਸੁਵਿਧਾਵਾਂ ਮੰਡੀ ਵਿੱਚ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੰਗਲਭੂਰ ਮੰਡੀ ਵਿਖੇ ਵੀ ਪੱਕੀਆਂ ਫੜ੍ਹਾਂ ਤਿਆਰ ਕੀਤੀਆਂ ਜਾਣਗੀਆਂ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਝੋਨਾ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਜਿਆਦਾ ਦੇਰ ਮੰਡੀਆਂ ਵਿੱਚ ਉਡੀਕ ਨਾ ਕਰਨੀ ਪਵੇ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਖਰੀਦ ਕੀਤੀ ਗਏ ਝੋਨੇ ਦੀ ਲਿਫਟਿੰਗ ਸਮੇਂ ਤੇ ਕਰਵਾਈ ਜਾਵੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media