Friday, August 14, 2026

ਮੁੱਖ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਸ਼ੌਪੀਆ `ਚ ਮਾਰੇ ਗਏ ਸੇਬ ਵਪਾਰੀ ਦੇ ਪਰਿਵਾਰ ਨੂੰ 2 ਲੱਖ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਦੇ ਸ਼ੌਪੀਆ ਜ਼ਿਲੇ ਵਿੱਚ ਬੀਤੀ ਰਾਤ ਅੱਤਵਾਦੀ ਹਮਲੇ ‘ਚ ਮਾਰੇ ਗਏ Captain Amarinderਫਾਜ਼ਿਲਕਾ ਦੇ ਸੇਬ ਵਪਾਰੀ ਦੇ ਪਰਿਵਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।
            ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਸ਼ੁੱਕਰਵਾਰ ਦੀ ਸਵੇਰ ਮ੍ਰਿਤਕ ਚਰਨਜੀਤ ਸਿੰਘ ਦੇ ਜੱਦੀ ਪਿੰਡ ਵਿੱਚ ਸਸਕਾਰ ਮੌਕੇ ਸੂਬਾ ਸਰਕਾਰ ਵੱਲੋਂ ਹਾਜ਼ਰ ਰਹਿਣਗੇ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਹਵਾਈ ਰਾਸਤੇ ਰਾਹੀਂ ਅੰਮ੍ਰਿਤਸਰ ਪਹੁੰਚੀ ਸੀ ਜਿੱਥੋਂ ਉਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਗਈ।
ਮੁੱਖ ਮੰਤਰੀ ਨੇ ਵੀਰਵਾਰ ਨੂੰ ਆਪਣੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਜੰਮੂ ਕਸ਼ਮੀਰ ਸਥਿਤ ਅਥਾਰਟੀ ਨਾਲ ਤਾਲਮੇਲ ਸਥਾਪਤ ਕਰ ਕੇ ਸੇਬ ਵਪਾਰੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਕੋਸ਼ਿਸ਼ਾਂ ਕਰਨ।
ਮੁੱਖ ਮੰਤਰੀ ਨੇ ਜ਼ਖਮੀ ਹੋਏ ਅਬੋਹਰ ਵਾਸੀ ਸੰਜੀਵ ਲਈ ਵੀ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਇਸ ਵੇਲੇ ਸ੍ਰੀਨਗਰ ਵਿਖੇ ਜ਼ੇਰੇ ਇਲਾਜ ਹੈ।ਉਨ੍ਹਾਂ ਜੰਮੂ ਕਸ਼ਮੀਰ ਅਥਾਰਟੀ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਜੀਵ ਦਾ ਬਿਹਤਰ ਇਲਾਜ ਕਰਵਾਉਣਾ ਯਕੀਨੀ ਬਣਾਉਣ ਜੋ ਸ਼ੌਪੀਆ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ।
          ਕਸ਼ਮੀਰ ਵਿੱਚ ਬੇਕਸੂਰ ਲੋਕਾਂ `ਤੇ ਨਿੱਤ ਦਿਨ ਹੁੰਦੇ ਅੱਤਵਾਦੀ ਹਮਲਿਆਂ ਅਤੇ ਪਾਕਿਸਤਾਨ ਦੀ ਸਹਾਇਤਾ ਪ੍ਰਾਪਤ ਅਤਿਵਾਦੀਆਂ ਵਲੋਂ ਮਾਰੇ ਜਾਂਦੇ ਭਾਰਤੀ ਸੈਨਿਕਾਂ ‘ਤੇ ਗੁੱਸਾ ਅਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਵਲੋਂ ਇਸ ਦਾ ਜਬਰਦਸਤ ਜਵਾਬ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਉਹ ਇਸ ਤਰ੍ਹਾਂ ਅੱਤਵਾਦੀਆਂ ਵਲੋਂ ਲੋਕਾਂ ਨੂੰ ਮਾਰਨਾ ਜਾਰੀ ਰੱਖਣਾ ਬਰਦਾਸ਼ਤ ਨਹੀਂ ਕਰ ਸਕਦੇ।
  

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply