Wednesday, April 29, 2026

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇਰੇ ਪੜਾਅ ਲਈ ਰਵਾਨਾ

ਗਿਆਨੀ ਹਰਪ੍ਰੀਤ ਸਿੰਘ, ਲੌਂਗੋਵਾਲ, ਭੂੰਦੜ ਤੇ ਹੋਰਾਂ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ PUNJ1910201901ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਖ਼ਾਲਸਈ ਰਵਾਇਤਾਂ ਅਨੁਸਾਰ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ।
          ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਬੇਹੱਦ ਖ਼ਾਸ ਮੌਕਾ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਹਿੱਸਾ ਪਾਈਏ।ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਭਾਈ।
              ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ, ਮੋਹਨ ਸਿੰਘ ਬੰਗੀ, ਮਨਜੀਤ ਸਿੰਘ ਬੱਪੀਆਣਾ, ਮਿੱਠੂ ਸਿੰਘ ਕਾਹਨੇਕੇ, ਸੁਰਜੀਤ ਸਿੰਘ ਰਾਏਪੁਰ, ਗੁਰਤੇਜ ਸਿੰਘ ਢੱਡੇ, ਅਕਾਲ ਯੂਨੀਵਰਸਿਟੀ ਦੇ ਵਾਈਸਰ ਚਾਂਸਲਰ ਡਾ. ਗੁਰਮੇਲ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਤਖ਼ਤ ਸਾਹਿਬ ਦੇ ਮੈਨੇਜਰ ਮਨਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ, ਬਾਬਾ ਛੋਟਾ ਸਿੰਘ ਮਸਤੂਆਣਾ ਤੇ ਬਾਬਾ ਕਾਕਾ ਸਿੰਘ ਮਸਤੂਆਣਾ, ਬਾਬਾ ਪ੍ਰੀਤਮ ਸਿੰਘ ਜੀ ਮਾਲਕੜੀਵਾਲੇ, ਬਾਬਾ ਸ਼ਿਵਜੀ ਸਿੰਘ ਆਦਿ ਮੌਜੂਦ ਸਨ।
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply