Thursday, August 13, 2026

ਅਯੁੱਧਿਆ ਮਾਮਲੇ ‘ਚ ਸਬੰਧਤ ਧਿਰਾਂ ਸੁਪਰੀਮ ਕੋਰਟ ਦਾ ਫੈਸਲਾ ਪ੍ਰਵਾਨ ਕਰਨ- ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦੇ ਫੈਸਲਾ ਦਾ ਸਵਾਗਤ
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ “ਸ੍ਰੀ ਗੁਰੂ ਨਾਨਕ ਦੇਵ ਜੀ Baba Balbir Sਮਾਰਗ” ਰੱਖਣ ਦਾ ਸੁਆਗਤ ਕਰਦਿਆਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ ਨੇ ਕਿਹਾ ਕਿ ਇਹ ਸਹੀ ਦਿਸ਼ਾ ਵਿੱਚ ਲਿਆ ਗਿਆ ਫੈਸਲਾ ਹੈ।ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ ਦਾ ਨਾਮ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਹੋਵੇਗਾ।
            ਬੁੱਢਾ ਦਲ ਦੇ ਸਕੱਤਰ ਦਲਜੀਤ ਸਿੰਘ ਬੇਦੀ ਵੱਲੋ ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਬਾਰੇ ਸਰਵਉਚ ਅਦਾਲਤ ਸੁਪਰੀਮ ਕੋਰਟ ‘ਚ ਚੱਲਦਾ ਆ ਰਿਹਾ ਵਿਵਾਦਤ ਮਾਮਲੇ ਸਬੰਧੀ 40 ਦਿਨ ਤਕ ਚੱਲੀਆਂ ਲੰਮੀਆਂ ਦਲੀਲਾਂ ਸਬੰਧੀ ਫੈਸਲਾ ਅਦਾਲਤ ਨੇ ਰਾਖਵਾਂ ਰੱਖ ਲਿਆ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਨੂੰ ਸੁਪਰੀਮ ਕੋਰਟ ਦਾ ਫੈਸਲਾ ਬਿਨਾਂ ਕਿਸੇ ਝਿਜਕ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਅੰਦਰ ਸਾਂਤੀ ਤੇ ਸਦਭਾਵਨਾ ਬਣੀ ਰਹੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply