ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ
ਖਿਡਾਰਨਾਂ ਜਸਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ 14 ਸਾਲ ਵਰਗ ਦੇ ਅੰਡਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਬਠਿੰਡਾ ਵਿਖੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨਾਮ ਜਿੱਤ ਕੇ ਸਕੂਲ ਪਰਤਣ ‘ਤੇ ਸਕੂਲ ਮੁੱਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ, ਕੁਲਵਿੰਦਰ ਕੌਰ ਅਤੇ ਭੁਪਿੰਦਰ ਕੌਰ ਹਾਜ਼ਰ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media