ਪਟਿਆਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਦੇ
ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਣ ਪ੍ਰਤੀ ਪਿੰਡ ਵਾਸੀਆਂ ਅਤੇ ਮਾਪਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੇਤਨਾ ਰੈਲੀ ਕੱਢੀ ਗਈ।ਸਕੂਲ ਇੰਚਾਰਜ਼ ਨਵਨੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ ਅਤੇ ਇਸ ਅੱਗ ਦੇ ਧੂੰਏ ਨਾਲ ਵਾਤਾਵਰਣ ਪਲੀਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਵੀ ਪੌਣ, ਪਾਣੀ ਅਤੇ ਧਰਤੀ ਦੀ ਸਵੱਛਤਾ ਨੂੰ ਬਹੁਤ ਮਹਾਨਤਾ ਦਿੱਤੀ ਹੈ।ੳਨ੍ਹਾਂ ਦੇ 550ਵੇਂ ਗੁਰਪੁਰਬ ਤੇ ਪਰਾਲੀ ਨੂੰ ਨਾ ਸਾੜ੍ਹਣ ਦਾ ਸੰਕਲਪ ਲੈਣਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਵੀ ਪਰਾਲੀ ਸਾੜ੍ਹਨ ਤੋਂ ਰੋਕਣ।ਵਿਦਿਆਰਥੀਆਂ ਨੇ ਸਾਰੇ ਪਿੰਡ ਪਰਾਲੀ ਸਾੜ੍ਹਣ ਖਿਲਾਫ ਅਵਾਜ਼ ਬੁਲੰਦ ਕੀਤੀ।
ਇਸ ਮੌਕੇ ਪਰਦੀਪ ਸਿੰਘ, ਲਖਵੀਰ ਸਿੰਘ, ਸੁਖਜਿੰਦਰ ਸਿੰਘ, ਗਗਨਦੀਪ ਸਿੰਘ, ਜਸਵੰਤ ਕੌਰ, ਰੁਪਿੰਦਰ ਕੌਰ, ਰੀਚਾਰਾਣੀ, ਮੋਨਿਕਾ ਸਿੰਗਲਾ, ਜਗਨਦੀਪ ਕੌਰ, ਰਣਦੀਪ ਕੌਰ, ਹਰਲੀਨ ਕੌਰ, ਸੋਨੀਆ ਲੂਥਰਾ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ, ਲਵਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media