Tuesday, November 24, 2026

ਹਰੀਪੁਰਾ ਦੇ ਵਿਦਿਆਰਥੀਆਂ ਦੀ ਹੋਈ ਸੂਬਾ ਖੇਡਾਂ ਲਈ ਚੋਣ

ਡਾ. ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ
ਸੰਗਰੂਰ/ ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਬੀਤੇ ਦਿਨੀਂ ਪ੍ਰਾਇਮਰੀ ਵਿੰਗ ਦੀਆਂ ਹੋਈਆਂ 41ਵੀਆਂ ਜ਼ਿਲ੍ਹਾ ਪੱਧਰੀ ਖੇਡਾਂ `ਚ PUNJ2010201906ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਬਲਾਕ ਸੰਗਰੂਰ 1 ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਖੇਡਾਂ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਾਲੇ ਹੋਏ ਫਸਵੇਂ ਮੁਕਾਬਲਿਆਂ ਵਿੱਚ ਸਕੂਲ ਦੀ ਸ਼ਤਰੰਜ ਲੜਕੀਆਂ ਦੀ ਟੀਮ ਨੇ ਦੂਜਾ, ਯੋਗ ਰਿਧਮਿਕ ਵਿੱਚ ਦੂਜਾ, ਕਰਾਟੇ ਅਤੇ ਜਿਮਨਾਸਟਿਕ ਵਿੱਚ ਆਪਣੇ ਵਿਰੋਧੀਆਂ ਨੂੰ ਸਖ਼ਤ ਟੱਕਰ ਦਿੱਤੀ।ਸਕੂਲ ਦੇ ਵਿਦਿਆਰਥੀ ਪ੍ਰੀਤੀ ਕੁਮਾਰੀ ਪੁੱਤਰੀ ਸੁਨੀਲ ਕੁਮਾਰ, ਅਨਮੋਲਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ, ਦਮਨਪ੍ਰੀਤ ਸਿੰਘ ਪੁੱਤਰ ਰਾਮ ਕ੍ਰਿਸ਼ਨ ਦੀ ਸ਼ਤਰੰਜ ਲਈ ਅਤੇ ਸਿਮਰਨ ਰਾਣੀ ਪੁੱਤਰੀ ਰਾਜ ਕੁਮਾਰ ਦੀ ਜਿਮਨਾਸਟਿਕ ਰਿਧਮਿਕ ਵਿੱਚ ਸਟੇਟ ਖੇਡਾਂ ਲਈ ਚੋਣ ਹੋਈ।ਹੁਣ ਇਸ ਸਕੂਲ ਦੇ ਖਿਡਾਰੀ ਪਹਿਲੀ ਵਾਰ ਸਟੇਟ ਖੇਡਾਂ ਚ ਸੰਗਰੂਰ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਨਗੇ ਅਤੇ ਆਪਣੇ ਜਿਲ੍ਹੇ ਦਾ ਨਾਮ ਰੌਸ਼ਨ ਕਰਨਗੇ। ਇਹਨਾਂ ਖਿਡਾਰੀਆਂ ਨੂੰ ਸਨਮਾਨਿਤ ਅਤੇ ਹੌਸਲਾ ਅਫ਼ਜਾਈ ਕਰਨ ਲਈ ਡਾ. ਅਮਰਜੀਤ ਸਿੰਘ ਮਾਨ ਉਚੇਚੇ ਤੌਰ `ਤੇ ਸਕੂਲ ਪੁਹੰਚੇ।
                  ਡਾ. ਮਾਨ ਨੇ ਖੇਡਾਂ `ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ 3100 ਰੁਪਏ ਦੇ ਕੇ ਸਨਮਾਨਿਤ ਕੀਤਾ।ਅੰਤ ਵਿੱਚ ਸਕੂਲ ਮੁਖੀ ਪ੍ਰਕਾਸ਼ ਰਾਣੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੇਡਾਂ `ਚ ਸ਼ਾਨਦਾਰ ਪ੍ਰਦਰਸ਼ਨ ਕਰਨ `ਤੇ ਵਧਾਈ ਦਿੱਤੀ ਅਤੇ ਡਾ. ਮਾਨ ਦਾ ਧੰਨਵਾਦ ਕੀਤਾ।ਇਸ ਮੌਕੇ ਮਾਪੇ ਅਤੇ ਸਮੂਹ ਸਟਾਫ, ਜਸਵੀਰ ਕੌਰ, ਰਾਜਿੰਦਰ ਕੌਰ ਅਤੇ ਨਿਸ਼ਾ ਰਾਣੀ (ਲੇਡੀ ਕੱਬ ਮਾਸਟਰ) ਹਾਜ਼ਰ ਰਹੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply