ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪੂਰੇ ਜੋਬਨ ’ਤੇ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ
ਵੱਲੋਂ 344777 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 136523 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 109283 ਮੀਟ੍ਰਿਕ ਟਨ, ਪਨਸਪ ਵੱਲੋਂ 60078 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 35000 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 1893 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 2000 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚਾਰੂ ਖ਼ਰੀਦ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਹੀ ਲਿਆਉਣ, ਤਾਂ ਜੋ ਉਨ੍ਹਾ ਨੂੰ ਝੋਨਾ ਵੇਚਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤਾਂ ਵਿਚ ਹੀ ਰਲਾਉਣ ਨੂੰ ਤਰਜੀਹ ਦੇਣ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਮਿੱਟੀ ਦੀ ਉਪਜਾੳੂ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media