Thursday, August 6, 2026

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਵਰਕਸ਼ਾਪ

ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾ ਵੱਲੋਂ ਆਈ.ਟੀ.ਸੀ ਮਿਸ਼ਨ ਸੁਨਹਿਰਾ ਕੱਲ੍ਹ ਤਹਿਤ ਰਾਏਪੁਰ ਰਾਜਪੂਤਾਂ ਵਿਖੇ PUNJ2010201909ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦਾ ਮੁੱਖ ਮਕਸਦ ਕਿਸਾਲਾਂ ਨੂੰ ਸੁਚੱਜੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।ਖੇਤੀਬਾੜੀ ਵਿਭਾਗ ਵੱਲੋਂ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਣ ਵਾਲੇ ਸੰਦਾਂ ਅਤੇ ਢੰਗਾਂ ਪ੍ਰਤੀ ਜਾਣੂ ਕਰਵਾਇਆ।ਡਾ. ਸੁਖਦੇਵ ਸਿੰਘ ਨੇ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਕਣਕ ਦੀ ਬਿਜਾਈ ਦੇ ਤਰੀਕਿਆਂ ਤੇ ਬੀਜਾਂ ਨੂੰ ਸੋਧ ਕੇ ਵਰਤਣ ਬਾਰੇ ਚਾਨਣਾ ਪਾਇਆ। ਡਾ. ਗੁਰਦੇਵ ਸਿੰਘ ਵੱਲੋਂ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
    ਇਸ ਮੌਕੇ ਪਿੰਡ ਰਾਏਪੁਰ ਰਾਜਪੂਤਾਂ ਦੇ ਸਰਪੰਚ ਬਿਕਰਮਜੀਤ ਸਿੰਘ, ਰਾਏਪੁਰ ਅਰਾਈਆਂ ਦੇ ਸਰਪੰਚ ਗੁਰਭੇਜ ਸਿੰਘ, ਮਾਨਵ ਵਿਕਾਸ ਸੰਸਥਾ ਵੱਲੋਂ ਅਨਿਲ ਕੁਮਾਰ, ਰਾਜਵੰਤ ਸਿੰਘ, ਅਵਤਾਰ ਸਿੰਘ ਜੌਹਲ ਅਤੇ ਹਰਜੀਤ ਸਿੰਘ ਤੋਂ ਇਲਾਵਾ ਉੱਘੇ ਕਿਸਾਨ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply