Thursday, July 16, 2026

ਕੈਪਟਨ ਵਲੋਂ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ਼ ਮੁਫ਼ਤ ਦੇਣ ਲਈ 5 ਕਰੋੜ ਦੀ ਪ੍ਰਵਾਨਗੀ

ਚੰਡੀਗੜ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ Wheatਕਿਸਾਨਾਂ ਨੂੰ ਕਣਕ ਦਾ 25000 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਮੁੱਖ ਮੰਤਰੀ ਰਾਹਤ ਫੰਡ ਵਿਚੋਂ 5 ਕਰੋੜ ਰੁਪਏ ਖੇਤੀਬਾੜੀ ਵਿਭਾਗ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬੀਜ ਨਾਲ ਕਿਸਾਨ ਹਾੜੀ ਦੀ ਫਸਲ ਦੀ ਬਿਜ਼ਾਈ ਕਰ ਸਕਣਗੇ।
ਮੁੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ ਵਿੱਚ ਹੜ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਐਲਾਨ ਦੇ ਅਨੁਸਾਰ ਲਿਆ ਗਿਆ ਹੈ।ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ, ਫਾਜ਼ਿਲਕਾ, ਰੋਪੜ ਆਦਿ ਹੜ ਪ੍ਰਭਾਵਿਤ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਕਣਕ ਦੇ ਬੀਜ਼ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਬਿਜ਼ਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੀਜ਼ ਵੰਡਣ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ।
              ਇਹ ਬੀਜ਼ ਪਨਸੀਡ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।ਪਨਸੀਡ ਸੂਬਾ ਸਰਕਾਰ ਦੀ ਨੋਡਲ ਏਜੰਸੀ ਹੈ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਕਿਸਾਨਾਂ ਨੂੰ ਪ੍ਰਮਾਣਿਤ ਬੀਜ਼ ਮੁਹੱਈਆ ਕਰਵਾਉਂਦੀ ਹੈ।ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦਾ ਬੀਜ ਕੌਮੀ ਖੁਰਾਕ ਸੁਰੱਖਿਆ ਮਿਸ਼ਨ ਅਤੇ ਰਾਸ਼ਟਰੀਆ ਕ੍ਰਿਸ਼ੀ ਵਿਕਾਸ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਪਲਾਈ ਕੀਤਾ ਜਾਵੇਗਾ।
  

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply