ਧੂਰੀ, 22 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਟਿਆਲਾ ਖੇਤਰ ਦੇ ਰਿਟਾਇਰਡ ਕਰਮਚਾਰੀ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹਨ।ਜਸਪਾਲ
ਸਿੰਘ ਪ੍ਰਧਾਨ ਰਿਟਾਇਰਡ ਮਿਉਂਸਪਲ ਯੂਨੀਅਨ ਨੇ ਕਿਹਾ ਹੈ ਕਿ ਉਨਾਂ ਨੂੰ ਉਮੀਦ ਸੀ ਕਿ ਸਰਕਾਰ ਵਲੋਂ ਦੀਵਾਲੀ ਅਤੇ ਦੁਸਹਿਰੇ ਦੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੋ ਤਨਖਾਹਾਂ ਜਾਰੀ ਕੀਤੀਆਂ ਜਾਣਗੀਆਂ, ਪਰ ਪੰਜਾਬ ਦੇ ਰਿਟਾਇਰਡ ਮਿਉਂਸਪਲ ਪੈਨਸ਼ਨਰਾਂ ਨੂੰ ਅਜੇ ਤੱਕ ਸਤੰਬਰ ਮਹੀਨੇ ਦੀ ਪੈਨਸ਼ਨ ਨਹੀਂ ਦਿੱਤੀ ਗਈ, ਜਿਸ ਕਾਰਨ ਮੂਲਾਜਮਾਂ ਵਿੱਚ ਭਾਰੀ ਰੋਸ ਹੈ।ਉਨਾਂ ਮੰਗ ਕੀਤੀ ਕਿ ਪੈਨਸ਼ਨ ਤੁਰੰਤ ਜਾਰੀ ਕੀਤੀ ਜਾਵੇ।
ਇਸ ਮੋਕੇ ਪਵਨ ਕੁਮਾਰ ਉਪ ਪ੍ਰਧਾਨ, ਈਸ਼ਰ ਚੰਦ ਸਰਪ੍ਰਸਤ, ਹਰਦੀਪ ਸਿੰਘ ਰਿਟਾਇਰਡ ਲੇਖਾਕਾਰ, ਪ੍ਰਕਾਸ਼ ਵਰਮਾ, ਪ੍ਰਲਾਦ ਕੁਮਾਰ, ਬਲਵਿੰਦਰ ਸਿੰਘ ਮੈਂਬਰ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media