Friday, September 20, 2024

ਵਿਧਾਇਕ ਤੇ ਉਚ ਅਧਿਕਾਰੀਆਂ ਵਲੋਂ ਪ੍ਰਕਾਸ਼ ਪੁਰਬ ਸੁਚਾਰੂ ਢੰਗ ਨਾਲ ਮਨਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਵਲੋਂ ਅੱਜ PUNJ2210201906ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੁੰ ਸੁਚਾਰੂ ਢੰਗ ਨਾਲ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
       ਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ ਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਹੁਸਨ ਲਾਲ, ਵਿਸ਼ੇਸ਼ ਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਗੁਰਕਿਰਤ ਕਿਰਪਾਲ ਸਿੰਘ, ਆਈ.ਜੀ ਨੌਨਿਹਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਜਿਨਾਂ ਦੇ ਨਾਲ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਮੌਜੂਦ ਸਨ ਵਲੋਂ ਪਾਰਕਿੰਗ ਥਾਵਾਂ, ਬੱਸ ਸਟੈਂਡ, ਮੁੱਖ ਪੰਡਾਲ, ਟੈਂਟ ਸਿਟੀ ਅਤੇ ਪਿੰਡ ਬਸੋਵਾਲ ਅਤੇ ਮਾਛੀਜੂਆ ਵਿਖੇ ਬਣਾਏ ਜਾ ਰਹੇ ਹੈਲੀਪੇਡ ਦਾ ਦੌਰਾ ਕੀਤਾ ਗਿਆ।ਉਨਾਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੁੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
      ਉਨਾਂ ਵਲੋਂ ਦੋ ਪਵਿੱਤਰ ਵੇਈ `ਤੇ ਬਣਾਏ ਜਾ ਰਹੇ ਦੋ ਫੁੱਟ ਬ੍ਰਿਜਾਂ, ਦੋ ਹਾਈ ਲੈਵਲ ਬ੍ਰਿਜਾਂ, ਬੱਸ ਸਟੈਂਡ, ਲੋਕ ਨਿਰਮਾਣ ਰੈਸਟ ਹਾਊਸ, ਦੋ ਪੈਂਟੂਨ ਪੁਲਾਂ ਅਤੇ ਸਰਧਾਲੂਆਂ ਦੀ ਸਹੂਲਤ ਲਈ ਬਣਾਏ ਜਾ ਰਹੇ ਹੋਰ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
       ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਉਨਾਂ ਪੰਜਾਬ ਸਟੇਟ ਪਾਵਰ ਸਪਲਾਈ ਅਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਲੰਗਰਾਂ ਵਿੱਚ ਮੰਗਲਵਾਰ ਤੱਕ ਪਾਣੀ ਅਤੇ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਕਿਉਂਕਿ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਪਵਿੱਤਰ ਸ਼ਹਿਰ ਵਿੱਚ ਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ।ਉਨਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਿਰਮਾਣ ਕਾਰਜਾਂ `ਤੇ ਸਮੱਗਰੀ ਸਪਲਾਈ ਲਈ ਬਦਲਵੇਂ ਰੂਟਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾ ਕਿਹਾ ਕਿ ਪੰਜਾਬ ਪੁਲਿਸ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਿਛਲੇ ਪਾਸੇ ਤੋਂ ਰੂਟ ਬਣਾਇਆ ਗਿਆ ਹੈ ਜੋ ਅਗੋਂ ਮਖੂ ਅਤੇ ਜ਼ੀਰਾ ਹਾਈਵੇ ਨਾਲ ਜੁੜ ਜਾਂਦਾ ਹੈ।
   ਉਨਾਂ ਫਾਇਰ ਕੰਟਰੋਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂਨੂੰ ਇਹ ਵੀ ਕਿਹਾ ਕਿ ਤਿੰਨ ਟੈਂਟ ਸਿਟੀ, 9 ਪਾਰਕਿੰਗ ਥਾਵਾਂ ਅਤੇ 37 ਲੰਗਰ ਘਰਾਂ ਅਤੇ ਮੁੱਖ ਪੰਡਾਲ ਲਈ ਕਿਸੇ ਵੀ ਅੱਗ ਦੀ ਘਟਨਾ ਨੂੰ ਰੋਕਣ ਲਈ ਨੈਸ਼ਨਲ ਫਾਇਰ ਕਾਲਜ ਨਾਗਪੁਰ ਦੀਆਂ ਸੇਵਾਵਾਂ ਲਈ ਤਾਲਮੇਲ ਕੀਤਾ ਜਾਵੇ।
          ਡਿਪਟੀ ਕਮਿਸ਼ਨਰ ਕਪੂਰਥਲਾ ਨੇ ਮੁੱਖ ਸਕੱਤਰਾਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦੋ ਦਿਨਾਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।
   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਮੁੱਖ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਜੇ.ਐਸ ਮਾਨ, ਉਪ ਮੰਡਲ ਮੈਜਿਸਟਰੇਟ ਡਾ. ਚਾਰੂਮਿਤਾ, ਪੀ.ਸੀ.ਐਸ ਸਵਾਤੀ ਟਿਵਾਣਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ ਕੁਲਵਿੰਦਰ ਜੋਹਲ, ਓ.ਐਸ.ਡੀ ਨਵਨੀਤ ਕੌਰ ਬੱਲ, ਐਕਸੀਅਨ ਵਰਿੰਦਰ ਸ਼ਰਮਾ, ਐਕਸੀਅਨ ਅਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply