ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਸਾਗਰ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ
ਬਲਾਕ ਚੀਮਾਂ ਵੱਲੋਂ ਭਾਗ ਲੈਂਦੇ ਹੋਏ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੀ ਵਿਦਿਆਰਥਣ ਭੂਮਿਕਾ ਕਾਂਸਲ ਨੇ ਪਿਛਲੇ ਸਾਲ ਦੀ ਤਰਾਂ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਐਥਲੇਟਿਕਸ ਮੁਕਾਬਲਿਆਂ ਵਿੱਚ ਹਿੱੱਾ ਲੈ ਕੇ 200 ਮੀਟਰ ਵਿੱਚ ਪਹਿਲਾ, 4-100 ਮੀਟਰ ਰਿਲੇਅ ਵਿੱਚ ਪਹਿਲਾ ਅਤੇ 100 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਆਪਣਾ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇਸ ਤੋਂ ਇਲਾਵਾ ਦਮਨਪ੍ਰੀਤ ਕੌਰ ਨੇ ਸ਼ਾਟਪੁੱਟ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਕਬੱਡੀ ਖੇਡ ਵਿੱਚ ਭਾਗ ਲੈਂਦੇ ਹੋਏ ਲੜਕੀਆਂ ਦਮਨਪ੍ਰੀਤ ਕੌਰ, ਰਾਜਵੀਰ ਕੌਰ, ਹਰਪ੍ਰੀਤ ਬਾਵਾ, ਦੁਰਲੱਭਮੀਤ, ਗੁਰਮਨਜੋਤ ਕੌਰ ਅਤੇ ਸੁਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ, ਮੈਡਮ ਕਮਲ ਗੋਇਲ ਨੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਕੋਚ ਪਰਮਜੀਤ ਸਿੰਘ, ਮਨਜਿੰਦਰ ਸਿੰਘ, ਗੁਰਜੰਟ ਕੋਰ, ਅਸ਼ੋਕ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media