ਧੂਰੀ, 24 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਮਨਪ੍ਰੀਤ ਇਯਾਲੀ ਦੀ ਜਿੱਤ ਦੀ ਖੁਸ਼ੀ ਵਿੱਚ ਅੱਜ ਧੂਰੀ ਹਲਕੇ ਵਿੱਚ ਕਈ ਜਗਾ੍ਹ ਅਕਾਲੀ ਆਗੂਆਂ ਅਤੇ ਯੂਥ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਅਤੇ ਭੰਗੜੇ ਪਾਏ ਗਏ।ਸ਼੍ਰੋਮਣੀ ਕਮੇਟੀ ਦੇ ਅੰਤਰਿਗ ਕਮੇਟੀ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਅਕਾਲੀ ਆਗੂ ਅਤੇ ਸਾਬਕਾ ਸਰਪੰਚ ਗਮਦੂਰ ਸਿੰਘ ਜਵੰਧਾ, ਮਨਵਿੰਦਰ ਸਿੰਘ ਬਿੰਨਰ ਅਤੇ ਯੂਥ ਆਗੂ ਗੁਰਵਿੰਦਰ ਸਿੰਘ ਜਵੰਧਾਂ ਨੇ ਗੱਲਬਾਤ ਕਰਦਿਆਂ ਕਿਹਾ ਹਲਕਾ ਦਾਖਾ ਦੇ ਲੋਕਾਂ ਨੇ ਜ਼ਿਮਨੀ ਚੋਣ ਵਿੱਚ ਕਾਂਗਰਸ ਉਮੀਦਵਾਰ ਨੂੰ ਹਰਾ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਦੁੱਖੀ ਹਨ।ਇਸ ਮੌਕੇ ਅਮਰਿੰਦਰ ਸਿੰਘ ਰਾੱਕ, ਪਲਵਿੰਦਰ ਸਿੰਘ, ਅਮਰ ਨਾਥ ਅਤੇ ਚਤਵੰਤ ਸਿੰਘ ਭੁੱਲਰ ਆਦਿ ਵੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …