ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਉਘੇ ਪੰਥਕ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਜੀਵਨ ਬਾਰੇ ਪੰਜਾਬੀ ਤੋਂ ਅੰਗਰੇਜ਼ੀ ਵਿੱਚ ਅਨੁਵਾਦ ਕੀਤੀ ਗਈ ਕਿਤਾਬ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਰਲੀਜ਼ ਕੀਤੀ।ਪੰਜਾਬੀ ਵਿੱਚ ਲਿਖੀ ਇਸ ਕਿਤਾਬ ਦੇ ਸੰਪਾਦਕ ਜਸਵੰਤ ਸਿੰਘ ਅਜੀਤ ਅਤੇ ਹਰਬੰਸ ਕੌਰ ਸੱਗੂ ਹਨ, ਇਸ ਦਾ ਅੰਗਰੇਜ਼ੀ ਅਨੁਵਾਦ ਹਰਪ੍ਰੀਤ ਕੌਰ ਨੇ ਕੀਤਾ ਹੈ।ਇਸ ਸਮੇਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਸਿਆਸੀ ਆਗੂਆਂ ਨੇ ਜਥੇਦਾਰ ਜੀ ਦੇ ਜੀਵਨ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।
ਦਿੱਲੀ ਅਤੇ ਪਟਨਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਬੜੀ ਬੇਬਾਕੀ ਨਾਲ ਬੋਲਦੇ ਹੋਏ ਕਿਹਾ ਕਿ ਦਿੱਲੀ ਨੂੰ ਅੱਜ ਇੱਕ ਨਹੀਂ ਦਰਜਨਾਂ ਸੰਤੋਖ ਸਿੰਘਵਰਗੀਆਂ ਸ਼ਖਸ਼ੀਅਤਾਂ ਦੀ ਲੋੜ ਹੈ।ਸਰਨਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਤ੍ਰਿਲੋਚਨ ਸਿੰਘ ਦੀ ਮੌਤ ਹੋਈ ਤਾਂ ਜਥੇਦਾਰ ਜੀ ਨੇ ਆਪ ਉਨਾਂ ਦੇ ਘਰ ਪਹੁੰਚ ਕੇ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ।ਪਰ ਅਜੋਕੇ ਕਮੇਟੀ ਪ੍ਰਧਾਨਾਂ ਨੂੰ ਤਾਂ 5 ਪਊੜੀ ਜਪੁਜੀ ਸਾਹਿਬ ਦਾ ਪਾਠ ਨਹੀਂ ਆਉਂਦਾ।ਉਨਾਂ ਕਿਹਾ ਕਿ ਬਾਦਲਾਂ ਨੇ ਦਿੱਲੀ ਦੇ ਸਿੱਖਾਂ ‘ਤੇ ਜ਼ੁਲਮ ਕਰਕੇ ਅਜਿਹਾ ਪ੍ਰਧਾਨ ਥੋਪਿਆ ਹੈ, ਜਿਸ ਨੇ ੇ ਧਰਮ ਦਾ ਨੁਕਸਾਨ ਕੀਤਾ ਹੈ।
ਨਕਵੀ ਨੇ ਕਿਹਾ ਕਿ ਜਥੇਦਾਰ ਸੰਤੋਖ ਸਿੰਘ ਕ੍ਰਾਂਤੀਵਾਦੀ ਅਲਖ ਜਗਾਉਣ ਵਾਲੇ ਮਹਾਨ ਸ਼ਖਸ਼ੀਅਤ ਸਨ। ਜਿਨ੍ਹਾਂ ਨੇ ਸਿੱਖ ਕੌਮ ਅਤੇ ਸਮਾਜ ਲਈ ਚੰਗੇਰੇ ਕੰਮ ਕੀਤੇ।ਸਾਨੂੰ ਅਜਿਹੀ ਸੋਚ ਨੂੰ ਅੱਗੇ ਵਧਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਸੰਤੋਖ ਸਿੰਘ ਦੇ ਪੁੱਤਰ ਮਨਜੀਤ ਸਿੰਘ ਜੀ.ਕੇ ਨੇ ਵੀ ਉਸ ਸਮਾਜਿਕ ਕ੍ਰਾਂਤੀ ਨੂੰ ਅੱਗੇ ਵਧਾਉਂਦੇ ਹੋਏ ਬੱਚੀਆਂ ਨੂੰ ਸਰਕਾਰੀ ਯੋਜਨਾਵਾਂ ਤੋਂ ਵਜੀਫਾ ਦਿਵਾਉਣ ਲਈ ਚੰਗੇਰੇ ਕੰਮ ਕੀਤੇ ਸਨ।
ਜੀ.ਕੇ ਨੇ ਵੀ ਆਪਣੇ ਪਿਤਾ ਦੇ ਕੰਮ ਗਿਣਵਾਉਂਦੇ ਹੋਏ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ, ਉਨ੍ਹਾਂ ਦੀ ਜਿੰਮੇਦਾਰੀ ਹੈ।ਪ੍ਰਧਾਨ ਬਲਬੀਰ ਸਿੰਘ ਕੋਹਲੀ ਨੇ ਜਥੇਦਾਰ ਸੰਤੋਖ ਸਿੰਘ ਫਾਉਂਡੇਸ਼ਨ ਵਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸ਼ਾਮਲ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੁਲਮੋਹਨ ਸਿੰਘ ਦਿੱਲੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਯੋਗਾਨੰਦ ਸ਼ਾਸਤਰੀ, ਮੇਜਰ ਜਨਰਲ ਐਮ.ਐਸ ਚੱਢਾ, ਸਵਰਣ ਸਿੰਘ ਭੰਡਾਰੀ, ਭੁਪਿੰਦਰ ਸਿੰਘ ਚੱਢਾ, ਬਲਬੀਰ ਸਿੰਘ ਕੱਕੜ ਆਦਿ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media