Wednesday, August 5, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ.ਸ.ਸ.ਸ. ਡੈਮਗੰਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ PUNJ2610201903ਦਿਵਸ ਸਬੰਧੀ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮੌਕੇ ਘੱਟ ਤੋਂ ਘੱਟ ਪਟਾਕੇ ਚਲਾਉਣ ਬਾਰੇ ਵੀ ਸੰਦੇਸ਼ ਦਿੱਤਾ ਗਿਆ।
     ਪ੍ਰਿੰਸੀਪਲ ਰਣਬੀਰ ਸਿੰਘ ਬੁਟਾਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ ਗਏ।ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੇ ਬ੍ਰਹਿਮੰਡ ਦੇ ਰਾਹ ਦਸੇਰਾ ਹਨ।ਉਨ੍ਹਾਂ ਨੇ ਲੋਕਾਂ ਨੂੰ ਕਿਰਤ ਕਰੋ ਤੇ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੋਂ ਸੇਧ ਲੈ ਕੇ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।
     ਟੀਚਰ ਕੁਮਾਰੀ ਨਵਪ੍ਰੀਤ ਕੌਰ ਤੇ ਕੁਮਾਰੀ ਏਕਤਾ ਮਲਹੋਤਰਾ ਨੇ ਵੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਸਕਿੱਟ ਤਿਆਰ ਕਰਵਾਈ।ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਬਲਬੀਰ ਸਿੰਘ, ਅਮਨ ਭਾਰਦਵਾਜ਼, ਸਨੇਹਦੀਪ ਸਿੰਘ ਸੰਧੂ ਹਾਜ਼ਰ ਸਨ। 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply