ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਾਰ
ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਦੀਵੇ, ਵੇਸਟ-ਮਟੀਰੀਅਲ ਤੋਂ ਸਜ਼ਾਵਟ ਦਾ ਸਮਾਨ, ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਾਰੀਆਂ ਖੇਡਾਂ ਦਾ ਖੂਬ ਆਨੰਦ ਮਾਣਿਆ।ਪ੍ਰਿੰਸੀਪਲ ਰਾਕੇਸ਼ ਕੁਮਾਰ, ਮੈਡਮ ਕਮਲ ਗੋਇਲ ਨੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ।ਇਸ ਤੋਂ ਬਾਅਦ ਸਕੂਲ ਦੇ ਐਮ.ਡੀ ਡਾ. ਭੀਮ ਸੈਨ ਕਾਂਸਲ ਨੇ ਬੱਚਿਆਂ ਨੂੰ ਦੀਵਾਲੀ ਬਾਰੇ ਚਾਨਣਾ ਪਾਉਂਦੇ ਹੋਏ ਇਸ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਅਵਤਾਰ ਸਿੰਘ, ਮਨਜਿੰਦਰ ਸਿੰਘ, ਕਰਮਜੀਤ ਕੌਰ, ਗੁਰਜੰਟ ਕੋਰ, ਅਸ਼ੋਕ ਕੁਮਾਰ, ਗਗਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media