ਜੰਡਿਆਲਾ/ ਖਿਲਚੀਆਂ, 26 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ
ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਬੜੇ ਹੀ ਮਨਮੋਹਕ ਅਤੇ ਸੁੰਦਰ ਢੰਗ ਨਾਲ ਦੀਵੇ, ਮੋਮਬੱਤੀਆਂ ਅਤੇ ਥਾਲੀਆਂ ਸਜਾਈਆਂ।ਸਕੂਲ ਪ੍ਰਿੰਸੀਪਲ ਨੇ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪ੍ਰਦੁਸ਼ਣ ਰਹਿਤ ਦੀਵਾਲੀ ਮਨਾਉਣ ਲਈ ਇਕ ਰੈਲੀ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਨਾਲ ਸੰਬੰਧਤ ਨਾਅਰੇ ਲਾਉਂਦੇ ਹੋਏ ਸਭ ਨੂੰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਸਵੱਛ ਰੱਖਣ ਦਾ ਸੰਦੇਸ਼ ਦਿੱਤਾ।ਵਿਦਿਆਰਥੀਆਂ ਨੂੰ ਪ੍ਰਦੁਸ਼ਣ ਰਹਿਤ ਦੀਵਾਲੀ ਮਨਾਉਣ ਦੀ ਸੰਹੁ ਵੀ ਚੁਕਾਈ ਗਈ।ਇਸ ਪ੍ਰੋਗਰਾਮ ਵਿੱਚ ਸਕੂਲ ਸੁਪਰਵਾਈਜਰ ਸ਼੍ਰੀਮਤੀ ਮਨਦੀਪ ਕੌਰ, ਹੈੱ ਕੋਆਰਡੀਨੇਟਰ ਸ੍ਰੀਮਤੀ ਅਮਨਦੀਪ ਕੌਰ ਹਾਂਡਾ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜਰ ਸਨ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media