ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ
ਲੋਧੀ ਵਿਖੇ ਹੋਣ ਵਾਲੇ ਸਮਾਗਮਾਂ `ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ।ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ ਕੀਤੀ ਜਾ ਰਹੀ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਸਮਾਗਮ ਸਮੇਂ ਸ਼ਮੂਲੀਅਤ ਲਈ ਸੱਦਾ ਦਿੱਤਾ।ਕੇਜਰੀਵਾਲ ਨੇ ਲੌਂਗੋਵਾਲ ਨੂੰ ਜੀ-ਆਇਆਂ ਆਖਦਿਆਂ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਮੁੱਖ ਸਮਾਗਮ ਸਮੇਂ ਸ਼ਮੂਲੀਅਤ ਦਾ ਭਰੋਸਾ ਦਿੱਤਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾ ਰਹੀ ਸਟੇਜ ’ਤੇ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਇਕ ਬੇਹੱਦ ਇਤਿਹਾਸਕ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਹਰ ਇਕ ਨੂੰ ਸਮਾਗਮਾਂ ’ਚ ਜੀ ਆਇਆਂ ਕਹੇਗੀ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media