Wednesday, June 24, 2026

ਖ਼ਾਲਸਈ ਜਾਹੋ ਜਲਾਲ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਕਟਾਣਾ ਸਾਹਿਬ ਤੋਂ ਰਵਾਨਾ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਲੁਧਿਆਣਾ ’ਚ ਪੈਂਦੇ ਗੁਰਦੁਆਰਾ ਸ੍ਰੀ PUNJ2610201918ਦੇਗਸਰ ਸਾਹਿਬ ਕਟਾਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਨਿਭਾਈ।ਸੰਗਤਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।ਇਸ ਦੌਰਾਨ ਸ਼੍ਰੋਮਣੀ ਕਮੇਟੀ ੇ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਭਾਈ ਚਰਨ ਸਿੰਘ ਆਲਮਗੀਰ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦੇ ਕੇ ਨਿਵਾਜਿਆ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਨਗਰ ਕੀਰਤਨ ਦੌਰਾਨ ਹਿੱਸਾ ਲਿਆ।
          ਨਗਰ ਕੀਰਤਨ ਦੀ ਰਵਾਨਗੀ ਸਮੇਂ ਹੋਰਨਾਂ ਤੋਂ ਇਲਾਵਾ ਮੈਨੇਜਰ ਬੇਅੰਤ ਸਿੰਘ, ਜੋਗਾ ਸਿੰਘ, ਮਨਜੀਤ ਸਿੰਘ ਕਾਦੀਆਂ ਤੇ ਸ਼ਰਨਜੀਤ ਸਿੰਘ ਢਿੱਲੋਂ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply