ਲੌਂਗੋਵਾਲ, 27 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਥਾਨਕ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ
ਤਿਉਹਾਰ ਸੰਸਥਾ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਦੀਵਾਲੀ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਜਿਵੇਂ ਕਿ ਰੰਗੋਲੀ ਦੀਵਾਲੀ ਦੇ ਕਾਰਡ ਤੇ ਦੀਵੇ ਆਦਿ ਬਣਾਏ ਗਏ।ਸਕੂਲ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਨੇ ਦੀਵਾਲੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media