Tuesday, June 30, 2026

ਸਿੱਖ ਬੱਚਿਆਂ ਨੂੰ ਹਿੰਦੂ ਰਵਾਇਤਾਂ ਨਾਲ ਜੋੜਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਇਕ ਸਕੂਲ ਵਿਚ ਸਿੱਖ SGPC Logoਬੱਚਿਆਂ ਨੂੰ ਹਿੰਦੂ ਰਵਾਇਤਾਂ ਨਾਲ ਜੋੜਨ ਦੀ ਸਖ਼ਤ ਨਿੰਦਾ ਕੀਤੀ ਹੈ।ਦੱਸਣਯੋਗ ਹੈ ਕਿ ਦਿੱਲੀ ਦੇ ਅਸ਼ੋਕ ਵਿਹਾਰ ਸਥਿਤ ਮਾਤਾ ਜੈ ਕੌਰ ਸਕੂਲ ਵਿਖੇ ਸਿੱਖ ਬੱਚਿਆਂ ਪਾਸੋਂ ਹਿੰਦੂ ਰਵਾਇਤਾਂ ਅਨੁਸਾਰ ਆਰਤੀ ਕਰਵਾਈ ਗਈ ਹੈ।ਇਸ ਸਬੰਧ ਵਿਚ ਸਾਹਮਣੇ ਆਈ ਵੀਡੀਓ ਤੋਂ ਖੁਲਾਸਾ ਹੋਇਆ ਹੈ।ਇਸ ਵੀਡੀਓ ਵਿਚ ਸਾਫ਼ ਨਜ਼ਰ ਆਉਂਦਾ ਹੈ ਕਿ ਸਿੱਖ ਬੱਚਿਆਂ ਦੇ ਹੱਥਾਂ ਵਿਚ ਥਾਲੀਆਂ ਫੜ੍ਹ ਕੇ ਉਨ੍ਹਾਂ ਨੂੰ ਹਿੰਦੂ ਰਵਾਇਤ ਅਨੁਸਾਰ ਕੀਤੀ ਜਾਂਦੀ ਆਰਤੀ ਨਾਲ ਜੋੜਿਆ ਜਾ ਰਿਹਾ ਹੈ।ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਆਖਿਆ ਹੈ ਕਿ ਹਰ ਧਰਮ ਦੇ ਆਪੋ-ਆਪਣੇ ਅਸੂਲ ਹਨ।ਸਿੱਖ ਧਰਮ ਦੀਆਂ ਰਵਾਇਤਾਂ, ਮਰਯਾਦਾ ਅਤੇ ਰਹਿਣੀ ਬਹਿਣੀ ਨਿਰਾਲੀ ਹੈ।ਇਸ ਨੂੰ ਰਲਗਡ ਕਰਨ ਦਾ ਯਤਨ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰੇ ਜਿਨ੍ਹਾਂ ਨੇ ਵਿਦਿਆਰਥੀਆਂ ਅੰਦਰ ਅਨੁਸ਼ਾਸਨ ਪੈਦਾ ਕਰਨਾ ਹੈ, ਜੇਕਰ ਉਹ ਅਦਾਰੇ ਹੀ ਅਨੁਸ਼ਾਸਨ ਭੰਗ ਕਰਨ ਵਾਲੇ ਪਾਸੇ ਤੁਰ ਪੈਣ ਤਾਂ ਇਹ ਤਰਕ ਸੰਗਤ ਨਹੀਂ ਹੈ।
         ਉਨ੍ਹਾਂ ਕਿਹਾ ਕਿ ਛੋਟੇ ਛੋਟੇ ਸਿੱਖ ਬੱਚਿਆਂ ਦੇ ਕੋਮਲ ਮਨਾਂ ਅੰਦਰ ਇਸ ਤਰ੍ਹਾਂ ਜਾਣਬੁਝ ਕੇ ਹਿੰਦੂ ਧਰਮ ਦੀਆਂ ਰਵਾਇਤਾਂ ਦ੍ਰਿੜ ਕਰਵਾਉਣੀਆਂ ਸਿੱਖੀ ’ਤੇ ਹਮਲਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਂਚ ਲਈ ਲਿਖਿਆ ਜਾ ਰਿਹਾ ਹੈ।
 

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply