ਚੰਡੀਗੜ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ (ਸਟੇਜ-1) ਜਮਾਤ
ਦਸਵੀਂ/ਐਮ.ਐਮ.ਐਮ.ਐਸ ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ ਜਿਸ ਕਰਕੇ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਦੀਆਂ ਬੇਨਤੀਆਂ ਦੇ ਮੱਦੇਨਜ਼ਰ 30 ਅਕਤੂਬਰ ਸਵੇਰੇ 10 ਵਜੋ ਤੋਂ ਸ਼ਾਮ 5 ਵਜੇ ਤੱਕ ਈ ਪੰਜਾਬ ਸਕੂਲ ਪੋਰਟਲ ਮੁੜ ਖੋਲਣ ਦੀ ਪ੍ਰਵਾਨਗੀ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media