Wednesday, August 5, 2026

ਵਿਜੀਲੈਂਸ ਵਲੋਂ ਬਿਜ਼ਲੀ ਵਿਭਾਗ ਦਾ ਜੇ.ਈ 20000 ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ ਜਿਲਾ ਲੁਧਿਆਣਾ ਵਿਖੇ Vigilanceਤਾਇਨਾਤ ਜੇ.ਈ. ਪਵਿੱਤਰ ਸਿੰਘ ਸਿੰਘ ਨੂੰ 20000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
     ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਪਰਮਜੀਤ ਸਿੰਘ ਵਾਸੀ ਗੁਰੂ ਹਰਕ੍ਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ `ਤੇ 20 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦਾ ਬਿਜਲੀ ਦਾ ਮੀਟਰ ਕੂਨੈਕਸ਼ਨ ਲਗਾਉਣ ਬਦਲੇ 50000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply