Wednesday, August 5, 2026

ਸਿਹਤ ਮੰਤਰੀ ਸਿੱਧੂ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ `ਤੇ ਮਨਾਏ ਜਾਣ ਦਾ ਸੱਦਾ

ਸਿਵਲ ਹਸਪਤਾਲ `ਚ ਨਵੇਂ ਆਈ.ਸੀ.ਯੂ, ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ
ਸੁਲਤਾਨਪੁਰ ਲੋਧੀ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ PUNJ3010201901ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ `ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ‘ਤੇ ਪਹਿਰਾ ਦਿੱਤਾ ਜਾ ਸਕੇ।
      ਇਥੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਈ.ਸੀ.ਯੂ,ਟਰੋਮਾ ਸੈਂਟਰ,ਐਮਰਜੈਂਸੀ ਵਾਰਡ ਦਾ ਉਦਘਾਟਨ ਕਰਨ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ `ਤੇ ਮਨਾਉਣ ਲਈ ਵੱਡੀ ਪਹਿਲ ਕਦਮੀ ਕਰਦਿਆਂ  ਕੈਬਨਿਟ ਮੰਤਰੀਆਂ ਦਾ ਇਕ ਗਰੁੱਪ ਬਣਾਇਆ ਗਿਆ ਸੀ ਤਾਂ ਜੋ ਸ਼੍ਰੋਮਣੀ ਕਮੇਟੀ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ `ਤੇ ਸਾਂਝੇ ਸਮਾਗਮ ਕਰਵਾਉਣ ਦੇ ਯਤਨਾਂ ਨੂੰ ਤਾਰਪੀਡੋ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 46 ਲੱਖ ਪਰਿਵਾਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਹ ਯੋਜਨਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
      ਸਿਹਤ ਵਿਭਾਗ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਸਰਧਾਲੂਆਂ ਨੂੰ ਐਮਰਜੈਂਸੀ ਅਤੇ ਦੂਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਉਨਾਂ ਦੱਸਿਆ ਕਿ ਤਿੰਨਾਂ ਟੈਂਟ ਸਿਟੀਆਂ ਵਿੱਚ 15 ਤੋਂ 60 ਬੈਡਾਂ ਦੇ ਆਰਜ਼ੀ ਹਸਪਤਾਲ ਬਣਾਏ ਗਏ ਹਨ।ਇਸ ਤੋਂ ਇਲਾਵਾ ਕਿਸੇ ਹੰਗਾਮੀ ਹਲਾਤ ਨਾਲ ਨਜਿੱਠਣ ਲਈ 24 ਐਂਬੂਲੈਂਸਾਂ ਅਤੇ 20 ਬਾਈਕ ਐਂਬੂਲੈਂਸਾਂ ਲਗਾਈਆਂ ਗਈਆਂ ਹਨ।ਉਨਾਂ ਇਕ ਡਾਇਰੈਕਟਰੀ ਵੀ ਜਾਰੀ ਕੀਤੀ ਜਿਸ ਵਿੱਚ ਗੁਰਪੁਰਬ ਸਮਾਗਮਾਂ ਲਈ ਨਾਮਜ਼ਦ ਕੀਤੇ 44 ਹਸਪਤਾਲਾਂ ਦੀ ਸੂਚੀ ਅਤੇ ਉਨਾਂ ਦੇ ਸੰਪਰਕ ਨੰਬਰ ਮੌਜੂਦ ਹਨ।
 ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਸੁਲਤਾਨਪੁਰ ਲੋਧੀ ਸ਼ਹਿਰ ਲਈ ਸਵੀਪਿੰਗ ਮਸ਼ੀਨ ਲੈ ਕੇ ਦੇਣ ਦਾ ਐਲਾਨ ਕੀਤਾ।
      ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਪੂਰੇ ਹਲਕੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਕੇਵਲ 40 ਦਿਨਾਂ ਵਿੱਚ ਹੀ ਆਈ.ਸੀ.ਯੂ, ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਸਥਾਪਿਤ ਕੀਤੇ ਹਨ।ਉਨਾਂ ਵਿਸ਼ੇਸ਼ ਤੌਰ `ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨਾਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਐਲਾਨ ਕੀਤਾ ਸੀ।
      ਇਸ ਮੌਕੇ ਐਸ.ਡੀ.ਐਮ ਡਾ. ਚਾਰੂਮਿਤਾ, ਸਿਵਲ ਸਰਜਨ ਡਾ. ਜਸਮੀਤ ਕੌਰ, ਪ੍ਰਧਾਨ ਨਗਰ ਕੌਂਸਲ ਅਸ਼ੋਕ ਮੋਗਲਾ ਤੇ ਐਸ.ਐਮ.ਓ ਡਾ.ਅਨਿਲ ਮਨਚੰਦਾ ਹਾਜ਼ਰ ਸਨ।
 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply