Thursday, June 25, 2026

ਅਨੁਸੂਚਿਤ ਜਾਤੀਆਂ, ਕਬੀਲਿਆਂ ਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ ਲਈ ਬਣੀ ਪੰਜਾਬ ਵਿਧਾਨ ਸਭਾ ਸਕੱਤਰੇਤ ਮੀਟਿੰਗ ਹੋਈ

ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ੇਣੀਆਂ ਦੀ ਭਲਾਈ PPNJ3110201909ਲਈ ਬਣਾਈ ਗਈ ਪੰਜਾਬ ਵਿਧਾਨ ਸਭਾ ਸਕੱਤਰੇਤ (ਭਲਾਈ ਕਮੇਟੀ ਸਾਖਾ) ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਸ਼ੇਸ ਤੋਰ `ਤੇ ਭਲਾਈ ਕਮੇਟੀ ਸਾਖਾ ਦੇ ਸਭਾਪਤੀ ਨੱਥੂ ਰਾਮ, ਮੈਂਬਰ ਬਲਦੇਵ ਸਿੰਘ ਖਹਿਰਾ, ਸੰਤੋਖ ਸਿੰਘ, ਸੁਖਵਿੰਦਰ ਕੁਮਾਰ ਅਤੇ ਨਰਿੰਦਰ ਸਿੰਘ ਭੱਟੀ ਵਿਸ਼ੇਸ ਤੋਰ `ਤੇ ਹਾਜ਼ਰ ਹੋਏ। ਜਦਕਿ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ, ਦੀਪਕ ਹਿਲੋਰੀ ਐਸ.ਐਸ.ਪੀ ਪਠਾਨਕੋਟ, ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਐਸ.ਡੀ.ਐਮ ਧਾਰਕਲ੍ਹਾ ਕਮ ਸਹਾਇਕ ਕਮਿਸ਼ਨਰ ਜਨਰਲ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਮੌਜੂਦ ਰਹੇ।
       ਸਭਾਪਤੀ ਨੱਥੂ ਰਾਮ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਸਰਕਾਰੀ ਵਿਭਾਗਾਂ ਵੱਲੋਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ੇਣੀਆਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਦਾ ਜਾਇਜਾ ਲਿਆ ਗਿਆ। ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਸਾਲ 2016-17, 2017-18 ਅਤੇ 2018-19 ਦੋਰਾਨ ਉਪਰੋਕਤ ਵਰਗ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਰੀਵਿਓ ਕੀਤਾ।ਮੀਟਿੰਗ ਦੋਰਾਨ ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਉਪਰੋਕਤ ਸ੍ਰੇਣੀਆਂ ਲਈ ਪੰਜਾਬ ਸਰਕਾਰ ਵੱਲੋਂ ਜੋ ਵੀ ਜਨ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਸਕੀਮਾਂ ਦਾ ਜਿਆਦਾ ਤੋਂ ਜਿਆਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾਵੇ, ਤਾਂ ਜੋ ਲੋਕਾਂ ਵਿੱਚ ਜਿਆਦਾ ਤੋਂ ਜਿਆਦਾ ਜਾਗਰੁਕਤਾ ਵੱਧ ਸਕੇ।ਉਨ੍ਹਾਂ ਕਿਹਾ ਕਿ ਜਿਆਦਾਤਰ ਸਕੀਮਾਂ ਦਾ ਲਾਭ ਲੋਕ ਇਸ ਲਈ ਹੀ ਨਹੀਂ ਲੈ ਪਾਉਂਦੇ ਕਿਉਕਿ ਲੋਕਾਂ ਨੂੰ ਪਤਾ ਹੀ ਨਹੀਂ ਹੁੰਦਾ ਕੀ ਸਰਕਾਰ ਵੱਲੋਂ ਜਨ ਭਲਾਈ ਸਕੀਮ ਦਾ ਲਾਭ ਕਿਸ ਤਰ੍ਹਾਂ ਪ੍ਰਾਪਤ ਕਰਨਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਉਪਰਾਲਾ ਹੈ ਕਿ ਉਪਰੋਕਤ ਸ੍ਰੇਣੀਆਂ ਨੂੰ ਵਿਸ਼ੇਸ ਲਾਭ ਦੇਣ ਲਈ ਜਿਆਦਾ ਤੋਂ ਜਿਆਦਾ ਸਰਕਾਰੀ ਜਨ ਭਲਾਈ ਸਕੀਮਾਂ ਦਾ ਪ੍ਰਚਾਰ ਕੀਤਾ ਜਾਵੇ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply