ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ
550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨੇ ਸਮਾਗਮਾਂ ਸਮੇਂ ਹਾਜ਼ਰੀ ਦਾ ਭਰੋਸਾ ਦਿੱਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media