ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦਿਵਸ ਦੇ ਮੌਕੇ ਅੱਜ ਡੀ.ਏ.ਵੀ ਪਬਲਿਕ ਸਕੂਲ ਲਾਰੰਸ
ਰੋਡ ਵਿਖੇ ਇੱਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ।ਅਸੈਂਬਲੀ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਗੀਤਾਂ ਰਾਹੀਂ ਪੇਸ਼ ਕੀਤੀਆਂ।ਸਵੈ-ਰਚਿਤ ਕਵਿਤਾਵਾਂ ਨਾਲ ਵਿਦਿਆਰਥੀਆਂ ਨੇ ਅਜੋਕੇ ਸਮੇਂ ਦੀ ਸਭ ਤੋਂ ਮੁੱਖ ਸਮੱਸਿਆ ਨਸ਼ਿਆਂ, ਤੇ ਬੇਰੁਜ਼ਗਾਰੀ ਬਾਰੇ ਜਾਗਰੂਕ ਕੀਤਾ।ਪੰਜਾਬ ਦੇ ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਯੋਗਦਾਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਪੰਜਾਬ ਜੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਪੰਜਾਬ ਦਿਵਸ ਦੇ ਮੌਕੇ `ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੀਆਂ ਜੜ੍ਹ ਕੇ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਦੀ ਅਪੀਲ ਕੀਤੀ।
Check Also
ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …
Punjab Post Daily Online Newspaper & Print Media