ਅੰਮ੍ਰਿਤਸਰ, ੨੬ ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਖਰੜ ਤੋਂ ਨਾਮਜਦ ਸ਼ੋ੍ਰਮਣੀ ਕਮੇਟੀ ਮੈਂਬਰ ਸz: ਹਰਨੇਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਸz: ਹਰਨੇਕ ਸਿੰਘ ਇਕ ਨੇਕ ਦਿਲ ਇਨਸਾਨ ਸਨ। ਉਹ ਆਪਣਾ ਸਾਰਾ ਜੀਵਨ ਗੁਰੂ ਘਰ ਨਾਲ ਜੁੜੇ ਰਹੇ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਲੱਗੇ ਰਹੇ। ਉਨ੍ਹਾਂ ਕਿਹਾ ਕਿ ਸz: ਹਰਨੇਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਪੰਥ ਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਇਸ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਇੱਕ ਦਿਨ ਦੀ ਡਿਪਟੀ ਕਮਿਸ਼ਨਰ ਬਣੀ ਭਾਨਵੀ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਛੇਵੀਂ ਜਮਾਤ ਵਿੱਚ ਪੜਦੀ ਬੱਚੀ ਭਾਨਵੀ ਜਿਸ ਨੂੰ ਵੱਡੀ …