ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ
ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਇਹ ਜਥਾ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਪਹਿਲਾਂ ਇਹ ਜਥਾ 10 ਨਵੰਬਰ ਨੂੰ ਪਾਕਿਸਤਾਨ ਲਈ ਭੇਜਿਆ ਜਾਣਾ ਸੀ, ਪਰੰਤੂ ਇਹ ਜਥਾ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ੇ ਲਈ 1720 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਘਰ ਨੂੰ ਭੇਜੇ ਗਏ ਹਨ, ਜਿਨ੍ਹਾਂ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਪ੍ਰਾਪਤ ਹੋ ਸਕੇ।ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਕਰ ਰਹੇ ਹਨ।ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ। ਅਜਿਹਾ ਹੋਣ ਨਾਲ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜਦੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media