ਟੈਂਟ ਸਿਟੀਜ, ਕੰਟਰੋਲ ਰੂਮ ਤੇ ਹਰ ਐਂਟਰੀ ਪੁਅਇੰਟ ‘ਤੇ ਮਿਲੇਗੀ ਮੈਡੀਕਲ ਸਹੂਲਤ
ਕਪੂਰਥਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜਰ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ
ਹੈ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਤੇ ਸੰਗਤਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਦੂਰ ਦੁਰ ਤਜ਼ਾਡੇ ਖੇਤਰਾਂ ਤੋਂ ਆਈਆਂ ਸੰਗਤਾਂ ਨੂੰ ਸਿਹਤ ਸੰਬੰਧੀ ਸਹੂਲਤ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ।ਡਾ. ਜਸਮੀਤ ਕੌਰ ਬਾਵਾ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਸੰਗਤਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ। ਉਨ੍ਹਾਂ ਦੱਸਿਆ ਕਿ 3 ਟੈਂਟ ਸਿਟੀ ਵਿੱਚ ਮੈਡੀਕਲ ਟੀਮਾਂ ਲਗਾਈਆਂ ਗਈਆਂ ਹਨ ਜਿਥੇ ਸੰਗਤਾਂ ਨੂੰ ਉਚ ਦਰਜ਼ੇ ਦੀਆਂ ਸਿਹਤ ਸਹੂਲਤਾਂ ਮੁਹੱਇਆ ਕਰਵਾਈਆਂ ਜਾਣਗੀਆਂ।ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਖੇ ਆਧੁਨਿਕ ਮੈਡੀਕਲ ਸੁਵਿਧਾਵਾਂ ਨਾਲ ਲੈਸ ਆਈ.ਸੀ.ਯੂ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਿਲਿਆਂ ਤੋਂ ਮੈਡੀਕਲ ਸਪੈਸ਼ਲਿਸਟ ਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵੀ ਸੰਗਤਾਂ ਦੀ ਸਿਹਤ ਸਹੂਲਤ ਲਈ ਬੁਲਾਏ ਗਏ ਹਨ ਜਿਹੜੇ ਕਿ 24 ਘੰਟੇ ਮੈਡੀਕਲ ਸਹੂਲਤ ਮੁਹੱਇਆ ਕਰਵਾਉਣਗੇ।
ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ ਤਿੰਨੋ ਟੈੈਂਟ ਸਿਟੀ ਵਿੱਚ ਬੈਡਾਂ ਦੀ ਸਹੂਲਤ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ-1 ਵਿੱਚ 15, ਟੈਂਟ ਸਿਟੀ-2 ਵਿੱਚ 15 ਅਤੇ ਟੈਂਟ ਸਿਟੀ-3 ਵਿੱਚ 60 ਬੈਡਾਂ ਦੀ ਸਹੂਲਤ ਉਪਲੱਬਧ ਹੈ।ਭੀੜ ਭਾੜ ਵਾਲੇ ਖੇਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਿਪਟਣ ਲਈ ਮੋਬਾਈਲ ਟੂ ਵਹੀਲਰ ਲਗਾਏ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਹਰ ਮੈਡੀਕਲ ਫੈਸੀਲਿਟੀ ਤੇ ਇਕ ਖਾਸ ਤਰ੍ਹਾਂ ਦੀ ਰੈਫਰਲ ਸਲਿੱਪ ਦਿੱਤੀ ਗਈ ਹੈ ਤਾਂ ਜੋ ਕਿਸੇ ਮਰੀਜ ਨੂੰ ਰੈਫਰ ਕਰਨਾ ਹੈ ਤਾਂ ਉਸ ਸਲਿੱਪ ‘ਤੇ ਰੈਫਰ ਕੀਤਾ ਜਾ ਸਕਦਾ ਹੈ ਤੇ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਇਲਾਜ ਮੁਫਤ ਕੀਤਾ ਜਾਏਗਾ।
ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨੂੰ ਨਿਪਟਣ ਲਈ ਤਿਆਰ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਿਲਿਆਂ ਤੋਂ ਆਈਆਂ 108 ਐਂਬੂਲੈਸ ਸੇਵਾ ਨੂੰ 23 ਕੰਟਰੋਲ ਰੂਮ, ਪਾਰਕਿੰਗ ਸਾਈਟਸ ਅਤੇ ਐਂਟਰੀ ਪੁਆਇੰਟਸ ਤੇ ਲਗਾਇਆ ਗਿਆ ਹੈ।ਇਹੀ ਨਹੀਂ 6 ਮੈਡੀਕਲ ਮੋਬਾਈਲ ਯੂਨਿਟ ਵੀ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਮੁੱਢਲੀ ਮੈਡੀਕਲ ਸਹੂਲਤ ਉਪਲਬੱਧ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media