Sunday, August 2, 2026

ਬਾਲਿਓਂ ਦਾ ਕਬੱਡੀ ਕੱਪ 5 ਨਵੰਬਰ ਨੂੰ

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਾਲਿਓਂ ਵਿਖੇ ਸੰਧਰ ਸਪੋਰਟਸ ਕਲੱਬ (ਰਜਿ:) ਅਤੇ Sports1ਸਮੂਹ ਗਰਾਮ ਪੰਚਾਇਤ ਵਲੋਂ ਦਿਲਰਾਜ ਸਿੰਘ ਦੀਲੂ ਯਾਦਗਾਰੀ ਕਬੱਡੀ ਕੱਪ 5 ਨਵੰਬਰ ਦਿਨ ਮੰਗਲਵਾਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਨਦੀਪ ਸਿੰਘ ਸਰਪੰਚ, ਮਨੀ ਸੰਧਰ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਕਬੱਡੀ ਕੱਪ ਵਿੱਚ ਕਬੱਡੀ ਓਪਨ (ਤਿੰਨ ਖਿਡਾਰੀ ਬਾਹਰਲੇ) 24 ਸਿਰਕੱਢ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਹੋਣਗੇ।ਜਿਸ ਦਾ ਪਹਿਲਾ ਇਨਾਮ 71000 ਰੁਪਏ, ਦੂਸਰਾ ਇਨਾਮ 51000 ਰੁਪਏ ਦਿੱਤਾ ਜਾਵੇਗਾ।ਇਸ ਮੌਕੇ ਬੈਸਟ ਜਾਫੀ ਅਤੇ ਬੈਸਟ ਰੇਡਰ ਨੂੰ ਬੁਲਿਟ ਮੋਟਰਸਾਈਕਲ ਦਿੱਤੇ ਜਾਣਗੇ।ਇਨਾਮਾਂ ਦੀ ਵੰਡ ਇਲਾਕੇ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਕਰਨਗੇ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply