ਸਮਰਾਲਾ, 1 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੁਲਿਸ ਸਾਂਝ ਕੇਂਦਰ ਸਮਰਾਲਾ ’ਚ ਸਬ ਇੰਸਪੈਕਟਰ ਬੇਅੰਤ ਸਿੰਘ ਨੇ ਬਤੌਰ
ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ, ਜਦੋਂਕਿ ਇਥੋਂ ਸਹਾਇਕ ਥਾਣੇਦਾਰ ਵਿਜੈਪਾਲ ਸਿੰਘ ਗਰੇਵਾਲ ਦਾ ਤਬਾਦਲਾ ਡੀ.ਐਸ.ਪੀ ਦਫਤਰ ਪਾਇਲ ਦਾ ਹੋ ਗਿਆ ਹੈ।ਨਵ-ਨਿਯੁੱਕਤ ਇੰਚਾਰਜ ਬੇਅੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਕੰਮ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਾਂਝ ਕੇਂਦਰ ਦੀ ਟੀਮ ਨਾਲ ਇਲਾਕੇ ਵਿਚੋਂ ਨਸ਼ਾ ਖਤਮ ਕਰਨ ਲਈ ਸੈਮੀਨਾਰ ਲਾਉਣਗੇ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਟਰੈਫਿਕ ਸਬੰਧੀ ਜਾਗਰੂਕ ਕਰਨਗੇ।
ਜਿਕਰਯੋਗ ਹੈ ਕਿ ਬੇਅੰਤ ਸਿੰਘ ਪਹਿਲਾਂ ਟਰੈਫਿਕ ਦਫਤਰ ਸਮਰਾਲਾ ਵਿਖੇ ਬਤੌਰ ਇੰਚਾਰਜ ਅਤੇ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਟ੍ਰੈਫਿਕ ਇੰਚਾਰਜ ਵਜੋਂ ਸੇਵਾਵਾਂ ਦੇ ਚੁੱਕੇ ਹਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media