ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਤੋਂ
ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਜਲੰਧਰ ਲਈ ਰਵਾਨਾ ਹੋ ਗਿਆ।ਰਵਾਨਗੀ ਸਮੇਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ ਤੇ ਬਾਬਾ ਗੱਜਣ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਅਤੇ ਸੰਗਤਾਂ ਮੌਜੂਦ ਸਨ।
ਇਸੇ ਦੌਰਾਨ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦਾ ਢਿੱਲਵਾਂ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਰਵਾਂ ਸਵਾਗਤ ਕੀਤਾ।ਬੀਬੀ ਜਗੀਰ ਕੌਰ ਨੇ ਨਗਰ ਕੀਰਤਨ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।ਢਿੱਲਵਾਂ ਵਿਖੇ ਸਵਾਗਤ ਕਰਨ ਵਾਲੀਆਂ ਸੰਗਤਾਂ ਵਿਚ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰਜਨੀਤ ਕੌਰ ਤੇ ਸਾਬਕਾ ਪ੍ਰਧਾਨ ਢਿੱਲਵਾਂ ਗੁਰਦਿਆਲ ਸਿੰਘ ਆਦਿ ਮੌਜੂਦ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media