ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ
ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ 10 ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਨਿਤਨੇਮ ਦੀਆਂ ਬਾਣੀਆਂ ਦੇ ਸਟੀਕ ਨੂੰ ਉੜੀਆ ਭਾਸ਼ਾ ਵਿਚ ਅਨੁਵਾਦ ਕੀਤਾ ਹੈ।ਉਨ੍ਹਾਂ ਵੱਲੋਂ ਅਨੁਵਾਦਿਤ ਕਾਰਜਾਂ ਨੂੰ ਕਿਤਾਬਾਂ ਰੂਪ ਵਿਚ ਵੀ ਪ੍ਰਕਾਸ਼ਤ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ ਸਾਧਨਾ ਪਾਤਰੀ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ।ਡਾ. ਰੂਪ ਸਿੰਘ ਨੇ ਕਿਹਾ ਕਿ ਅਨੁਵਾਦ ਕਾਰਜ ਕਰਨਾ ਸੌਖਾ ਕੰਮ ਨਹੀਂ ਹੈ, ਪਰੰਤੂ ਜਿਸ ਸਿਰੜ ਨਾਲ ਸ੍ਰੀਮਤੀ ਸਾਧਨਾ ਪਾਤਰੀ ਨੇ ਕਾਰਜ ਕੀਤਾ ਹੈ, ਉਹ ਮਿਸਾਲੀ ਹੈ।ਉਨ੍ਹਾਂ ਕਿਹਾ ਕਿ ਅੱਜ ਅਜਿਹੇ ਕਾਰਜਾਂ ਦੀ ਵੱਡੀ ਲੋੜ ਹੈ, ਤਾਂ ਜੋ ਵੱਖ-ਵੱਖ ਸੂਬਿਆਂ ਦੀ ਸੰਗਤਾਂ ਨੂੰ ਸਿੱਖਾਂ ਦੇ ਸ਼ਾਨਾਮੱਤੇ ਇਤਿਹਾਸ ਅਤੇ ਗੁਰਬਾਣੀ ਦੇ ਅਰਥਾਂ ਬਾਰੇ ਜਾਣਕਾਰੀ ਮਿਲ ਸਕੇ।ਇਸ ਦੌਰਾਨ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਆਪਣੇ ਪੁਸਤਕ ਕਲਿ ਤਾਰਣਿ ਗੁਰੁ ਨਾਨਕ ਆਇਆ ਵੀ ਭੇਟ ਕੀਤੀ, ਜਿਸ ਨੂੰ ਪ੍ਰਾਪਤ ਕਰਦਿਆਂ ਸ੍ਰੀਮਤੀ ਪਾਤਰੀ ਨੇ ਕਿਹਾ ਕਿ ਉਹ ਇਸ ਪੁਸਤਕ ਦਾ ਵੀ ਉੜੀਆ ਭਾਸ਼ਾ ਵਿਚ ਅਨੁਵਾਦ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਜਸਬੀਰ ਸਿੰਘ ਧਾਮ ਮੁੰਬਈ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਬੀਬੀ ਕਿਰਨਦੀਪ ਕੌਰ ਆਦਿ ਮੌਜੂ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media