ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅਮਰੁਤ ਪ੍ਰੋਜੈਕਟ ਅਧੀਨ ਵਾਰਡ ਨੰ. 21 ਦੇ ਇਲਾਕੇ ‘ਚ
ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਪ੍ਰੋਜੈਕਟ ਅਧੀਨ 3.00 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 17 ਟਿਊਬਵੈਲ ਲਗਾੲ ਜਾਣੇ ਹਨ ਜਿਨ੍ਹਾ ਵਿਚੋਂ 13 ਟਿਊਬਵੈਲ ਇਸ ਸਮੇਂ ਲਗ ਚੱਕੇ ਹਨ।ਇਸੇ ਕੜੀ ‘ਚ 14ਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ, ਜਿਸ `ਤੇ ਲਗਭਗ 18 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ।ਮੇਅਰ ਕਰਮਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਕੁਦਰਤ ਦੀ ਅਨਮੋਲ ਦੇਣ ਹੈ ਤੇ ਅੱਜ ਦੇ ਯੁੱੱਗ ਦੀ ਲੋੜ ਹੈ ਕਿ ਪਾਣੀ ਦੀ ਦੁਰਵਰਤੋ ਨਾ ਹੋਣ ਦਿੱਤੀ ਜਾਵੇ ਅਤੇ ਸਾਨੂੰ ਇਸ ਦੇ ਸਾਂਭ-ਸੰਭਾਲ ਦੇ ਉਪਰਾਲੇ ਵੀ ਕਰਨੇ ਚਾਹੀਦੇ ਹਨ।ਇਸ ਮੌਕੇ ਸ੍ਰੀਮਤੀ ਨਵਜੋਤ ਕੌਰ ਸਿੱਧੂ, ਸਾਬਕਾ ਸੀ.ਪੀ.ਐਸ ਪੰਜਾਬ ਸਰਕਾਰ, ਸ੍ਰੀਮਤੀ ਪਰਮਿੰਦਰ ਕੌਰ ਕੌਂਸਲਰ, ਮਾਸਟਰ ਹਰਪਾਲ ਸਿੰਘ, ਬਿਸ਼ਨ ਸਿੰਘ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media