Friday, September 20, 2024

ਡਾ. ਓਬਰਾਏ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ `ਚ ਥੈਲੇਸੀਮੀਆ ਤੇ ਗੁਰਦੇ ਦੀ ਬਿਮਾਰੀ ਦੇ ਮਰੀਜ਼ਾਂ ਲਈ ਵੱਡੇ ਐਲਾਨ

ਥੈਲਾਸੀਮੀਆ ਤੋਂ ਪੀੜਤ 25 ਬੱਚਿਆਂ ਨੂੰ 3000 ਰੁਪਏ ਪ੍ਰਤੀ ਮਹੀਨਾ ਤੇ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਕਿੱਟਾਂ
ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਨੁੱਖਤਾ ਦੀ ਸੇਵਾ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. PUNJ0411201905ਐਸ.ਪੀ ਸਿੰਘ ਓਬਰਾਏ ਨੇ ਅੰਮ੍ਰਿਤਸਰ ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ,ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਆਰਥਿਕ ਮਦਦ ਦੇਣ ਤੋਂ ਇਲਾਵਾ ਹਸਪਤਾਲ ਦੇ ਪ੍ਰਬੰਧਕਾਂ ਦੀ ਇੱਛਾ ਮੁਤਾਬਕ ਨਾ-ਮਾਤਰ ਕੀਮਤ ਤੇ ਮਰੀਜ਼ਾਂ ਦੇ ਟੈਸਟ ਕਰਨ ਵਾਸਤੇ ਇੱਕ ਲੈਬਾਰਟਰੀ ਦੇਣ ਦਾ ਐਲਾਨ ਕੀਤਾ ਹੈ।
         ਸਥਾਨਕ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਸਮੁੱਚੇ ਸਟਾਫ਼ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਸਪਤਾਲ ਅੰਦਰ ਅੱਜ ਕਰਵਾਏ ਗਏ ਇੱਕ ਧਾਰਮਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਐਸ.ਪੀ ਸਿੰਘ ਓਬਰਾਏ ਨੇ ਕਿਹਾ ਕੇ ਗੁਰੂ ਨਾਨਕ ਹਸਪਤਾਲ ਵਿੱਚ ਥੈਲੇਸੀਮੀਆ ਬਿਮਾਰੀ ਤੋਂ ਪੀੜਤ 170 ਦੇ ਕਰੀਬ ਬੱਚੇ ਹਨ।ਜਿਨ੍ਹਾਂ ਵਿੱਚੋਂ 25 ਅੱਤ ਲੋੜੀਂਦੇ ਪਰਿਵਾਰਾਂ ਨਾਲ ਸਬੰਧਿਤ ਬੱਚਿਆਂ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਹਰ ਮਹੀਨੇ 3000 ਹਜ਼ਾਰ ਰੁਪਏ ਆਰਥਿਕ ਮਦਦ ਦਿੱਤੀ ਜਾਵੇਗੀ।
         ਇਸ ਤੋਂ ਇਲਾਵਾ ਹਸਪਤਾਲ ਵਿੱਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ ਜੋ ਡਾਇਲਸਿਸ ਵਾਸਤੇ ਰੋਜ਼ਾਨਾ ਆਉਂਦੇ ਹਨ, ਉਨ੍ਹਾਂ ਵਾਸਤੇ ਡਾਇਲਸਿਸ ਕਿੱਟਾਂ ਵੀ ਟਰੱਸਟ ਵੱਲੋਂ ਮੁਫ਼ਤ ਮੁਹੱਈਆ ਕੀਤੀਆਂ ਜਾਣਗੀਆਂ । ਡਾ. ਓਬਰਾਏ ਨੇ ਇਹ ਵੀ ਕਿਹਾ ਕਿ ਜੇਕਰ ਹਸਪਤਾਲ ਦੇ ਪ੍ਰਬੰਧਕ ਚਾਹੁਣ ਤਾਂ ਟਰੱਸਟ ਹਸਪਤਾਲ ਦੇ ਵਿੱਚ ਇੱਕ ਮੈਡੀਕਲ ਟੈਸਟ ਕਰਨ ਵਾਲੀ ਲੈਬਾਰਟਰੀ ਅਤੇ ਡਾਇਗਨੋਸਟਿਕ ਸੈਂਟਰ ਵੀ ਸਥਾਪਿਤ ਕਰਨ ਲਈ ਤਿਆਰ ਹੈ, ਇਸ ਲੈਬਾਰਟਰੀ ਵਿੱਚ ਬਹੁਤ ਹੀ ਘੱਟ ਕੀਮਤ ‘ਤੇ ਦਿਨ ਰਾਤ ਲੋੜਵੰਦ ਮਰੀਜ਼ਾਂ ਦੇ ਲੋੜੀਂਦੇ ਟੈਸਟ ਕੀਤੇ ਜਾ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਅੰਦਰ 50 ਕਿਫਾਇਤੀ ਲੈਬਾਰਟਰੀਆਂ ਅਤੇ ਡਾਇਗਨੋਸਟਿਕ ਸੈਂਟਰ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 8 ਸੈਂਟਰ ਖੁੱਲ੍ਹ ਚੁੱਕੇ ਹਨ ਅਤੇ ਬਹੁਤ ਵਧੀਆ ਢੰਗ ਨਾਲ ਚੱਲ ਰਹੇ ਜਦ ਕਿ 5 ਲੈਬਾਰਟਰੀਆਂ ਅਤੇ ਡਾਇਗਨੋਸਟਿਕ ਸੈਂਟਰ ਇਸ ਹਫ਼ਤੇ ਹੋਰ ਖੁੱਲ੍ਹ ਜਾਣਗੇ।
          ਇਸ ਧਾਰਮਿਕ ਸਮਾਗਮ `ਚ ਜਿਥੇ ਕੈਬਨਿਟ ਮੰਤਰੀ ਮੈਡੀਕਲ ਸਿੱਖਿਆ ਅਤੇ ਰਿਸਰਚ ਓ.ਪੀ ਸੋਨੀ ਨੇ ਵੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਉਥੇ ਹੀ ਇਸ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ, ਮੈਡੀਕਲ ਸੁਪਰਡੈਂਟ ਡਾ. ਜੇ.ਐਸ ਕੁਲਾਰ, ਡਾ. ਤੇਜਬੀਰ ਸਿੰਘ, ਮੁਲਾਜ਼ਮ ਆਗੂ ਬਾਬਾ ਸਮਸ਼ੇਰ ਸਿੰਘ ਕੋਹਰੀ, ਟਰੱਸਟ ਦੇ ਮੀਡੀਆ ਐਡਵਾਈਜ਼ਰ ਰਵਿੰਦਰ ਸਿੰਘ ਰੋਬਿਨ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੱਧੂ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜੁਆਇੰਟ ਸੈਕਟਰੀ ਨਵਜੀਤ ਸਿੰਘ ਘਈ, ਐਕਸੀਅਨ ਜਗਦੇਵ ਸਿੰਘ ਛੀਨਾ, ਇੰਜੀਨੀਅਰ ਹਰਦੀਪ ਸਿੰਘ ਖਲਚੀਆਂ, ਡਾ. ਵੀਨਾ ਚਤਰਥ, ਜਸਵਿੰਦਰਜੀਤ ਕੌਰ ਡਾ. ਹਰਦਾਸ ਸਿੰਘ, ਡਾ. ਬੀ.ਬੀ ਗੋਇਲ, ਡਾ. ਮ੍ਰਿਦੂ ਗਰੋਵਰ, ਡਾ. ਗੁਰਪ੍ਰੀਤ ਕੌਰ ਰੰਧਾਵਾ, ਡਾ. ਨਿਰਮਲ ਕਾਜਲ, ਡਾ. ਅੰਮ੍ਰਿਤਪਾਲ ਕੌਰ, ਡਾ. ਢਿੱਲੋਂ, ਡਾ. ਅਜੇ ਛਾਬੜਾ, ਪਰਮੀਤ ਬੱਗਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply