ਬਿਆਸ ਦਰਿਆ ਦੇ ਕੰਢੇ ਦਿਸੇਗਾ ਅਦਭੁੱਤ ਨਜ਼ਾਰਾ
ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਬ-ਡਵੀਜ਼ਨ ਭੁਲੱਥ ਦੇ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ਵਿਚ 6 ਅਤੇ 7 ਨਵੰਬਰ ਨੂੰ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਦੋ ਦਿਨ ਕਪੂਰਥਲਾ ਵਾਸੀਆਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਿਕਤਾ ਦੀ ਛਹਿਬਰ ਲਗਾਉਣਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਇਹ ਵਿਲੱਖਣ ਸ਼ੋਅ ਦੋਵੇਂ ਦਿਨ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦੇ ਸ਼ੋਅ ਦੋਵੇਂ ਦਿਨ ਸ਼ਾਮ 7 ਤੋਂ 7.45 ਵਜੇ ਅਤੇ 8.15 ਤੋਂ 9 ਵਜੇ ਤੱਕ ਹੋਣਗੇ।ਉਨ੍ਹਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲਾ 45 ਮਿੰਟ ਦਾ ਲਾਈਟ ਐਂਡ ਸਾੳੂਂਡ ਸ਼ੋਅ ਇਕ ਅਦਭੁੱਤ ਨਜ਼ਾਰਾ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਦਾਖ਼ਲਾ ਬਿਲਕੁਲ ਮੁਫ਼ਤ ਹੋਵੇਗਾ।ਉਨ੍ਹਾਂ ਕਪੂਰਥਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਪਹੁੰਚਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …